ਡਰੋਨਾਂ ਦੇ ਵੱਧ ਰਹੇ ਖ਼ਤਰੇ ਨੂੰ ਨਜਿੱਠਣ ਲਈ BSF ਤੇ ਪੰਜਾਬ ਪੁਲਸ ਆਪਸ ’ਚ ਬਣਾ ਕੇ ਰੱਖੇ ਤਾਲਮੇਲ : DGP
Tuesday, Jun 29, 2021 - 06:37 PM (IST)

ਗੁਰਦਾਸਪੁਰ (ਜ.ਬ, ਸਰਬਜੀਤ, ਹੇਮੰਤ, ਹਰਮਨ) - ਸਬੂਤ ਅਧਾਰਤ ਤੇ ਸਰਗਰਮ ਪੁਲਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (BSF) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿੱਚ ਇਹ ਪਹਿਲੀ ਵਾਰ ਸੀ ਕਿ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿੱਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ। ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ। ਹੁਣ ਜੰਮੂ ਵਿੱਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।”
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ., ਪੰਜਾਬ ਪੁਲਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ। ਡੀ.ਜੀ.ਪੀ. ਨੇ ਅੱਜ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀ.ਜੀ.ਪੀ. ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਇਸ ਮੀਟਿੰਗ ਵਿੱਚ ਏ.ਡੀ.ਜੀ.ਪੀ. ਇੰਟਰਨਲ ਸਕਿਓਰਿਟੀ ਆਰ.ਐੱਨ. ਢੋਕੇ, ਆਈ.ਜੀ. ਬਾਰਡਰ ਰੇਂਜ ਐੱਸ.ਪੀ.ਐੱਸ ਪਰਮਾਰ ਅਤੇ ਡੀ.ਆਈ.ਜੀ., ਬੀ.ਐੱਸ.ਐੱਫ. ਪ੍ਰਭਾਕਰ ਜੋਸ਼ੀ ਸਮੇਤ ਬੀ.ਐੱਸ.ਐੱਫ. ਦੇ ਤਕਰੀਬਨ 8 ਕਮਾਂਡੈਂਟਸ ਸ਼ਾਮਲ ਸਨ। ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ। ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਉਨ੍ਹਾਂ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਨ੍ਹਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਸਕਣ। ਕਿਸੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਡੀ.ਜੀ.ਪੀ. ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐੱਸ.ਐੱਸ.ਪੀਜ਼. ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ। ਹਰ ਪਿੰਡ ਵਿੱਚ ਪੁਲਸ, ਜਨਤਾ, ਜੀ.ਓ.ਜੀ., ਐੱਨ.ਜੀ.ਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿੱਚ ਹੋਣ ਵਾਲੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰ ਸਕਣ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਉਨ੍ਹਾਂ ਐੱਸ.ਐੱਸ.ਪੀਜ਼. ਨੂੰ ਇਹ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਸ ਨਾਕਿਆਂ ਵਿੱਚ ਵਾਧਾ ਕਰਨ। ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ 'ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਡੀ.ਜੀ.ਪੀ. ਨੇ ਐੱਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ 'ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ’ਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਨਾਨਕ ਸਿੰਘ, ਐੱਸ.ਐੱਸ.ਪੀ. ਪਠਾਨਕੋਟ ਸੁਰੇਂਦਰ ਲਾਂਬਾ, ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਅਤੇ ਏ.ਆਈ.ਜੀ.,ਐੱਸ.ਐੱਸ.ਓ.ਸੀ. ਓਪਿੰਦਰਜੀਤ ਸਿੰਘ ਘੁੰਮਣ ਸ਼ਾਮਲ ਸਨ।
ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ