ਮਾਲੇਰਕੋਟਲਾ ''ਚ ਡਰੋਨ ਉਡਾਉਣ ''ਤੇ ਲੱਗੀ ਪਾਬੰਦੀ
Wednesday, Aug 06, 2025 - 03:35 PM (IST)

ਮਾਲੇਰਕੋਟਲਾ (ਜ਼ਹੂਰ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਨੂੰ ਲੈ ਕੇ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ 'ਬਦਨਾਮ' ਪਿੰਡ ਨੂੰ ਪੈ ਗਿਆ ਘੇਰਾ! ਹਰ ਪਾਸੇ ਪੁਲਸ ਹੀ ਪੁਲਸ
ਉਨ੍ਹਾਂ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ’ਚ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਤੱਕ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾ ਦੇ ਗੁਬਾਰਿਆਂ ਆਦਿ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਉੱਪਰ ਸਜ਼ਾਯੋਗ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8