ਲੰਘੀ ਰਾਤ ਫਿਰ ਪਾਕਿ ਵੱਲੋਂ ਤਰਨਤਾਰਨ ''ਚ ਛੱਡੇ ਗਏ ਡਰੋਨਜ਼, ਲੋਕ ਡਰ ਦੇ ਸਾਏ ਹੇਠ ਕੱਟ ਰਹੇ ਰਾਤਾਂ
Sunday, May 11, 2025 - 10:57 AM (IST)

ਤਰਨਤਾਰਨ(ਰਾਜੂ)-ਪਹਿਲਗਾਮ ਹਮਲੇ ਦਾ ਭਾਰਤ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤੇ ਜਾਣ ਤੋਂ ਬਾਅਦ ਬੁਖਲਾਹਟ ਵਿਚ ਆਏ ਪਾਕਿਸਤਾਨ ਵੱਲੋਂ ਲਗਾਤਾਰ ਪੰਜਾਬ ਉੱਪਰ ਡਰੋਨ ਹਮਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਭਾਵੇਂ ਭਾਰਤ ਦੇ ਏਅਰ ਡਿਫੈਂਸ ਸਿਸਟਮ ਵੱਲੋਂ ਹਵਾ ਵਿਚ ਹੀ ਨਸ਼ਟ ਕਰ ਦਿੱਤਾ ਜਾ ਰਿਹਾ ਹੈ ਪਰ ਲਗਾਤਾਰ ਹੋ ਰਹੇ ਡਰੋਨ ਹਮਲਿਆਂ ਕਰਕੇ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਲੋਕ ਡਰ ਦੇ ਸਾਏ ਹੇਠ ਬਲੈਕਆਊਟ ਦੀਆਂ ਰਾਤਾਂ ਗੁਜ਼ਾਰ ਰਹੇ ਹਨ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਪਾਕਿਸਤਾਨ ਵੱਲੋਂ ਲੰਘੀ ਰਾਤ ਜ਼ਿਲ੍ਹਾ ਤਰਨਤਾਰਨ ਵਿਚ ਡਰੋਨ ਹਮਲੇ ਕੀਤੇ ਗਏ ਜਿਨ੍ਹਾਂ ਨੂੰ ਭਾਰਤੀ ਫ਼ੌਜਾਂ ਵੱਲੋਂ ਭਾਵੇਂ ਹਵਾ ਵਿਚ ਹੀ ਨਸ਼ਟ ਕਰ ਦਿੱਤਾ ਗਿਆ ਪਰ ਇਸ ਸਬੰਧੀ ਲਗਾਤਾਰ ਹੋ ਰਹੀਆਂ ਕਾਰਵਾਈਆਂ ਕਰ ਕੇ ਬੱਚੇ ਤੇ ਬਜ਼ੁਰਗਾਂ ਵਿਚ ਡਰ ਬਣਿਆ ਹੋਇਆ ਹੈ। ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਸੇ ਜ਼ਿਲ੍ਹਾ ਤਰਨਤਾਰਨ ਦਾ ਕਾਫੀ ਏਰੀਆ ਬਾਰਡਰ ਦੇ ਨਾਲ ਲੱਗਦਾ ਹੈ ਜਿੱਥੇ ਬੀ.ਐੱਸ.ਐੱਫ. ਅਤੇ ਭਾਰਤੀ ਫ਼ੌਜ ਵੱਲੋਂ ਬੇਸ਼ੱਕ ਦਿਨ ਰਾਤ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਹੈ ਤੇ ਦੁਸ਼ਮਣ ਦੀ ਹਰਕਤ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ ਪਰ ਬੀਤੇ ਕੁਝ ਦਿਨਾਂ ਤੋਂ ਜੋ ਪਾਕਿਸਤਾਨ ਵੱਲੋਂ ਭਾਰਤ ਉਪਰ ਡਰੋਨ ਹਮਲੇ ਕੀਤੇ ਜਾ ਰਹੇ ਹਨ, ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ
ਓਧਰ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਬੇਸ਼ੱਕ ਅਜੇ ਤਕ ਆਪਣੇ ਘਰਾਂ ਵਿਚ ਰਹਿ ਰਹੇ ਹਨ ਅਤੇ ਜੰਗ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ ਦੱਸ ਰਹੇ ਹਨ। ਪਰ ਉੱਥੇ ਹੀ ਕਈ ਪਿੰਡਾਂ ਦੇ ਲੋਕ ਆਪਣੇ ਛੋਟੇ ਬੱਚਿਆਂ, ਔਰਤਾਂ, ਬਜ਼ੁਰਗਾਂ ਅਤੇ ਮਾਲ ਡੰਗਰ ਨੂੰ ਸੁਰੱਖਿਅਤ ਥਾਂ ਉਪਰ ਪਹੁੰਚਾਉਣ ਲੱਗ ਪਏ ਹਨ ਤਾਂ ਜੋ ਜੰਗ ਸ਼ੁਰੂ ਹੋਣ ’ਤੇ ਆਪਣਾ ਬਚਾਅ ਕਰ ਸਕਣ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਸਰਹੱਦੀ ਲੋਕਾਂ ਦਾ ਕਹਿਣਾ ਹੈ ਕਿ ਜੰਗ ਕਿਸੇ ਵੀ ਹਾਲਤ ਵਿਚ ਲੱਗਣੀ ਨਹੀਂ ਚਾਹੀਦੀ ਕਿਉਂਕਿ ਜੰਗ ਨਾਲ ਆਵਾਮ ਦਾ ਵੱਡੇ ਪੱਧਰ ’ਤੇ ਨੁਕਸਾਨ ਹੁੰਦਾ ਹੈ। ਲੋਕਾਂ ਦੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਦੋਵਾਂ ਮੁਲਖ਼ਾਂ ਵਿਚ ਜਲਦੀ ਤੋਂ ਜਲਦੀ ਤਣਾਅ ਦੀ ਸਥਿਤੀ ਖਤਮ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8