ਨਸ਼ੇ ਨੇ ਇਕ ਹੋਰ ਘਰ ''ਚ ਵਿਛਾਏ ਸੱਥਰ, ਸਾਬਕਾ ਸਰਪੰਚ ਦੇ ਨੌਜਵਾਨ ਪੁੱਤ ਦੀ ਮੌਤ
Wednesday, Feb 19, 2025 - 03:01 PM (IST)

ਚੁਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਦੀ ਆਉਂਦੇ ਪਿੰਡ ਚਵਿੰਡਾ ਕਲਾਂ ਵਿਖੇ ਬੀਤੀ ਰਾਤ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸਾਬਕਾ ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਬਚਿੱਤਰ ਸਿੰਘ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਪੰਜ ਸਾਲ ਪਹਿਲਾਂ ਨਸ਼ੇ ਦਾ ਆਦੀ ਹੋ ਚੁੱਕਾ ਸੀ, ਉਸ ਵੱਲੋਂ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਇਆ ਗਿਆ ਜਿਸ ਨਾਲ ਨਸ਼ੇ ਦੀ ਓਵਰਡੋਜ਼ ਹੋ ਜਾਣ 'ਤੇ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡਾਂ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਪੁਲਸ ਪ੍ਰਸ਼ਾਸਨ ਕੁੰਭ ਕਰਨ ਦੀ ਨੀਂਦ ਸੁੱਤਾ ਪਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਧਾਵਾ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਵਾਰ ਪੁਲਸ ਥਾਣਾ ਲੋਪੋਕੇ ਵਿਖੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਪਰ ਪੁਲਸ ਵੱਲੋਂ ਕੋਈ ਅੱਜ ਤੱਕ ਕਾਰਵਾਈ ਨਹੀਂ ਕੀਤੀ ਗਈ ਅਤੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲੇ ਦੋਸ਼ੀਆਂ ਖ਼ਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।