ਹੈਰੋਇਨ ਤੇ ਪਾਕਿਸਤਾਨੀ ਸਿਮ ਬਰਾਮਦ ਕਰਨ ''ਤੇ ਪਰਚਾ

Saturday, Feb 24, 2018 - 02:15 AM (IST)

ਹੈਰੋਇਨ ਤੇ ਪਾਕਿਸਤਾਨੀ ਸਿਮ ਬਰਾਮਦ ਕਰਨ ''ਤੇ ਪਰਚਾ

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਸੀ. ਆਈ. ਏ. ਸਟਾਫ ਫਿਰੋਜ਼ਪੁਰ ਅਤੇ ਬੀ. ਐੱਸ. ਐੱਫ. ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਚ ਆਪ੍ਰੇਸ਼ਨ ਚਲਾਉਂਦਿਆਂ ਬੀ. ਓ. ਪੀ. ਬਸਤੀ ਰਾਮ ਲਾਲ ਦੇ ਨਜ਼ਦੀਕ 950 ਗ੍ਰਾਮ ਹੈਰੋਇਨ ਅਤੇ ਇਕ ਪਾਕਿਸਤਾਨੀ ਸਿਮ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਡੀ) ਅਜਮੇਰ ਸਿੰਘ ਬਾਠ ਨੇ ਦੱਸਿਆ ਕਿ ਸੀ. ਆਈ. ਏ. ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਬੀ. ਐੱਸ. ਐੱਫ. ਨੂੰ ਨਾਲ ਲੈ ਕੇ ਜਦ ਸਰਚ ਆਪ੍ਰੇਸ਼ਨ ਚਲਾਇਆ ਤਾਂ ਖੇਤਾਂ ਵਿਚ ਇਕ ਪੈਕੇਟ ਹੈਰੋਇਨ ਅਤੇ ਇਕ ਮੋਬਾਇਲ ਸਿਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਇਸ ਹੈਰੋਇਨ ਦੀ ਡਲਿਵਰੀ ਲੈਣ ਵਾਲੇ ਤੇ ਦੇਣ ਵਾਲੇ ਸਮੱਗਲਰਾਂ ਦਾ ਪਤਾ ਲਾਇਆ ਜਾ ਰਿਹਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 4 ਕਰੋੜ 75 ਲੱਖ ਰੁਪਏ ਹੈ। ਦੂਸਰੇ ਪਾਸੇ ਥਾਣਾ ਆਰਿਫ ਕੇ ਦੇ ਏ. ਐੱਸ. ਆਈ. ਮੇਜਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਛਾਪਾਮਾਰੀ ਕਰਕੇ ਅਵਤਾਰ ਸਿੰਘ ਨੂੰ 40 ਕਿਲੋ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ।


Related News