ਨਸ਼ੇ ਵਾਲੇ ਟੀਕਿਅਾਂ ਸਣੇ 2 ਕਾਬੂ
Monday, Jul 09, 2018 - 12:54 AM (IST)

ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਅਤੇ ਸਦਰ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲੇ ਟੀਕਿਅਾਂ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਬਲਵੇਗ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਜਦੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੇ 15 ਟੀਕੇ ਬਰਾਮਦ ਹੋਏ। ਪੁਲਸ ਨੇ ਸਤੀਸ਼ ਕੁਮਾਰ ਪੁੱਤਰ ਨਾਰਾਇਣ ਵਾਸੀ ਸਲੋਹ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।
ਦੂਜੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਨਹਿਰ ਕਿਸ਼ਨਪੁਰਾ ਮੌਜੂਦ ਸੀ ਕਿ ਪਿੰਡ ਲੰਗਡ਼ੋਆ ਵੱਲੋਂ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁਡ਼ਨ ਲੱਗਾ। ਜਦੋਂ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੇ 7 ਟੀਕੇ ਬਰਾਮਦ ਹੋਏ। ਪੁਲਸ ਨੇ ਨੀਲਮ ਕੁਮਾਰ ਉਰਫ ਨੀਲਾ ਵਾਸੀ ਜਾਡਲਾ ਨੂੰ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
50 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਕਾਬੂ : ਥਾਣਾ ਮੁਕੰਦਪੁਰ ਦੀ ਪੁਲਸ ਨੇ 50 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣੇਦਾਰ ਪਰਸ਼ੋਤਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮੁਕੰਦਪੁਰ ਤੋਂ ਰਟੈਂਡ ਵੱਲ ਜਾਂਦਿਅਾਂ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਸੁਰੇਸ਼ ਕੁਮਾਰ ਉਰਫ ਜਿੰਦਰ ਪੁੱਤਰ ਤੀਰਥ ਰਾਮ ਵਾਸੀ ਉਡ਼ਾਪਡ਼ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿ ਆ ਹੈ।