ਖਾਲੀ ਪਲਾਟ ''ਚ ਨਸ਼ਾ ਕਰ ਰਿਹਾ ਨੌਜਵਾਨ ਕਾਬੂ, ਕੇਸ ਦਰਜ
Thursday, Apr 24, 2025 - 04:07 PM (IST)

ਲੁਧਿਆਣਾ (ਰਾਜ)- ਖਾਲੀ ਪਲਾਟ ’ਚ ਝਾੜੀਆਂ ਵਿਚ ਨਸ਼ਾ ਕਰ ਰਹੇ ਨੌਜਵਾਨ ਨੂੰ ਥਾਣਾ ਟਿੱਬਾ ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਸੁਨੀਲ ਕੁਮਾਰ ਉਰਫ ਭੇੜੀਆ ਹੈ। ਉਸ ਕੋਲੋਂ ਨਸ਼ਾ ਕਰਨ ਵਾਲਾ ਸਾਮਾਨ ਮਿਲਿਆ ਹੈ। ਪੁਲਸ ਨੇ ਮੁਲਜ਼ਮ ’ਤੇ ਕੇਸ ਦਰਜ ਕੀਤਾ ਹੈ। ਐੱਸ. ਆਈ. ਕੁਲਵਿੰਦਰ ਸਿੰਘ ਮੁਤਾਬਕ ਮੁਲਜ਼ਮ ਝਾੜੀਆਂ ’ਚ ਬੈਠ ਕੇ ਨਸ਼ਾ ਕਰ ਰਿਹਾ ਸੀ। ਇਸ ’ਤੇ ਲੋਕਾਂ ਸੂਚਨਾ ਦਿੱਤੀ ਅਤੇ ਪੁਲਸ ਨੇ ਮੁਲਜ਼ਮ ਨੂੰ ਫੜ ਲਿਆ। ਮੁਲਜ਼ਮ ਤੋਂ ਸਿਲਵਰ ਪੇਪਰ, ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਹੋਰ ਸਾਮਾਨ ਮਿਲਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨਸ਼ਾ ਕਿਸ ਤੋਂ ਲੈ ਕੇ ਆਉਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
ਅਜਿਹੇ ਹੀ ਇਕ ਹੋਰ ਮਾਮਲੇ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੋਹਿਤ ਖਿਲਾਫ਼ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਸੁਭਾਸ਼ ਰਾਜ ਮੁਤਾਬਕ ਮੁਲਜ਼ਮ ਬਾੜੇਵਾਲ ਸਥਿਤ ਸੂਆ ਪੁਲ ਕੋਲ ਬੈਠ ਕੇ ਨਸ਼ਾ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਫੜ ਕੇ ਉਸ ਕੋਲੋ ਨਸ਼ੇ ਦਾ ਸਾਮਾਨ ਬਰਾਮਦ ਕੀਤਾ। ਪੁਲਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8