ਕੇਂਦਰੀ ਜੇਲ੍ਹ ਦੇ ਪਿਛਲੇ ਪਾਸੇ ਖਾਲੀ ਪਲਾਟ ’ਚ ਨਸ਼ਾ ਕਰਨ ਵਾਲਾ ਕਾਬੂ
Monday, May 26, 2025 - 04:25 PM (IST)

ਲੁਧਿਆਣਾ (ਰਾਜ): ਕੇਂਦਰੀ ਜੇਲ੍ਹ ਦੇ ਪਿਛਲੇ ਪਾਸੇ ਸਥਿਤ ਇਕ ਖਾਲੀ ਪਲਾਟ ’ਚ ਨਸ਼ਾ ਕਰਨ ਵਾਲੇ ਇਕ ਮੁਲਜ਼ਮ ਨੂੰ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਜਗਦੀਸ਼ ਮਿਸ਼ਰਾ ਹੈ, ਜੋ ਕਿ ਸਟਾਰ ਸਿਟੀ ਰੋਡ ’ਤੇ ਰਹਿੰਦਾ ਹੈ। ਮੁਲਜ਼ਮ ਕੋਲੋਂ ਦਸ ਰੁਪਏ ਦਾ ਨੋਟ, ਲਾਈਟਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਏ. ਐੱਸ. ਆਈ. ਦਿਨੇਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਕਰਨ ਦਾ ਆਦੀ ਹੈ, ਜੋ ਕਿ ਖਾਲੀ ਪਲਾਟ ’ਚ ਬੈਠਾ ਨਸ਼ਾ ਕਰ ਰਿਹਾ ਹੈ। ਪੁਲਸ ਨੇ ਰੇਡ ਕਰ ਕੇ ਮੁਲਜ਼ਮ ਨੂੰ ਫੜ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8