ਨਸ਼ੇ ਦਾ ਸੇਵਨ ਕਰ ਰਹੇ ਇਕ ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Monday, Oct 27, 2025 - 06:44 PM (IST)
ਲੁਧਿਆਣਾ (ਸ਼ਿਵਮ): ਥਾਣਾ ਮੇਹਰਬਾਨ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਮੱਤੇਵਾੜਾ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਮੱਤੇਵਾੜਾ ਦੇ ਜੰਗਲ ’ਚ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਛਾਪੇਮਾਰੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭੀਖ ਮੰਗਦੇ ਬੱਚਿਆਂ ਦੇ DNA ਟੈਸਟ ਤੋਂ ਵੱਡੇ ਖ਼ੁਲਾਸੇ
ਇਥੇ ਇਕ ਵਿਅਕਤੀ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਗੁਰਪ੍ਰੀਤ ਸਿੰਘ ਗੋਲਾ ਪੁੱਤਰ ਜੰਗ ਸਿੰਘ ਵਾਸੀ ਪਿੰਡ ਬੂਥਗੜ੍ਹ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਥਾਣਾ ਮੇਹਰਬਾਨ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
