ਨਸ਼ਾ ਕਰਦੇ ਤਿੰਨ ਮੁੰਡਿਆਂ ਨੂੰ ਪੁਲਸ ਨੇ ਕਰ ਲਿਆ ਕਾਬੂ
Monday, Nov 17, 2025 - 06:19 PM (IST)
ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਤਿੰਨ ਨਸ਼ੇੜੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵਿੱਕੀ ਗੰਗਾ, ਸ਼ਿਵਮ ਅਤੇ ਵਿਜੇ ਯਾਦਵ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਤੋਂ ਤਿੰਨ ਲਾਈਟਰ, ਤਿੰਨ ਚਾਂਦੀ ਦੇ ਫੋਇਲ ਅਤੇ ਤਿੰਨ 10 ਰੁਪਏ ਦੇ ਨੋਟ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
