ਪਾਰਕ ਵਿਚ ਬੈਠੇ ਨਸ਼ੇੜੀ ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Wednesday, Jan 07, 2026 - 04:56 PM (IST)
ਲੁਧਿਆਣਾ (ਤਰੁਣ): ਦਰੇਸੀ ਥਾਣੇ ਦੀ ਪੁਲਸ ਨੇ ਵਾਲਮੀਕਿ ਮੁਹੱਲਾ ਦੇ ਰਹਿਣ ਵਾਲੇ ਯੁਵਰਾਜ ਸਹੋਤਾ ਨਾਮਕ ਇਕ ਨਸ਼ੇੜੀ ਨੂੰ ਨਸ਼ਾ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦੋਸ਼ੀ ਯੁਵਰਾਜ ਦੌਲਤ ਕਲੋਨੀ ਪਾਰਕ ਵਿਚ ਬੈਠਾ ਨਸ਼ਾ ਕਰ ਰਿਹਾ ਸੀ। ਪੁਲਸ ਨੂੰ ਮੌਕੇ ਤੋਂ ਇਕ ਲਾਈਟਰ, ਸਿਲਵਰ ਪੇਪਰ ਅਤੇ ਇਕ ਮੋੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
