ਨਸ਼ੇ ਦਾ ਸੇਵਨ ਕਰ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ

Thursday, Jan 22, 2026 - 07:17 PM (IST)

ਨਸ਼ੇ ਦਾ ਸੇਵਨ ਕਰ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰ ਰਹੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸਤਨਾਮ ਸਿੰਘ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ ਕੁਮਾਰ ਅਤੇ ਮੋਹਿਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।


author

Anmol Tagra

Content Editor

Related News