ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਗ੍ਰਿਫਤਾਰ

Sunday, Feb 18, 2018 - 05:34 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਗ੍ਰਿਫਤਾਰ

ਅੰਮ੍ਰਿਤਸਰ,   (ਸੰਜੀਵ)-   ਜ਼ਿਲਾ ਪੁਲਸ ਨੇ ਵੱਖ-ਵੱਖ ਖੇਤਰਾਂ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚ ਸੀ. ਆਈ. ਏ. ਸਟਾਫ ਦੀ ਪੁਲਸ ਨੇ ਸੰਜੀਤ ਸਿੰਘ ਨਿਵਾਸੀ ਮੋਹਕਮਪੁਰਾ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 29.5 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਦੀ ਪੁਲਸ ਨੇ ਇਕ ਹੋਰ ਛਾਪੇਮਾਰੀ ਦੌਰਾਨ ਹਰਿੰਦਰਪਾਲ ਨਿਵਾਸੀ ਵੇਰਕਾ ਤੋਂ 7 ਹਜ਼ਾਰ ਨਸ਼ੀਲੇ ਕੈਪਸੂਲ ਤੇ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸ ਤੋਂ ਇਲਾਵਾ ਥਾਣਾ ਝੰਡੇਰ ਦੀ ਪੁਲਸ ਨੇ ਬਲਦੇਵ ਸਿੰਘ ਨਿਵਾਸੀ ਝੰਡੇਰ ਤੋਂ 20 ਬੋਤਲਾਂ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News