ਹਾਲ-ਏ-ਪੰਜਾਬ! ਨਸ਼ਾ ਨਾ ਮਿਲਣ 'ਤੇ ਨੌਜਵਾਨ ਨੇ ਖਾ ਲਈ ਜ਼ਹਿਰੀਲੀ ਦਵਾਈ, ਹੋਈ ਦਰਦਨਾਕ ਮੌਤ

Saturday, Mar 16, 2024 - 02:57 PM (IST)

ਹਾਲ-ਏ-ਪੰਜਾਬ! ਨਸ਼ਾ ਨਾ ਮਿਲਣ 'ਤੇ ਨੌਜਵਾਨ ਨੇ ਖਾ ਲਈ ਜ਼ਹਿਰੀਲੀ ਦਵਾਈ, ਹੋਈ ਦਰਦਨਾਕ ਮੌਤ

ਬਟਾਲਾ (ਸਾਹਿਲ)- ਬਟਾਲਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਨੌਜਵਾਨ ਨਸ਼ੇ ਦੀ ਤੋੜ ਵਿਚ ਇਸ ਕਦਰ ਆਪੇ ਤੋਂ ਬਾਹਰ ਹੋ ਗਿਆ ਕਿ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ। ਜਦ ਸਿਹਤ ਵਿਗੜਣ 'ਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸਵ. ਛਿੰਦਪਾਲ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਰਾਮ ਰਹੀਮ ਤੇ ਹਨੀਪ੍ਰੀਤ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਗੁਲਜ਼ਾਰ ਸਿੰਘ ਵਾਸੀ ਪਿੰਡ ਕੰਡਿਆਲ ਨੇ ਦੱਸਿਆ ਕਿ ਪਰਮਜੀਤ ਸਿੰਘ ਨਸ਼ੇ ਕਰਨ ਦਾ ਆਦੀ ਸੀ। ਅੱਜ ਉਸ ਨੇ ਨਸ਼ਾ ਨਾ ਮਿਲਣ ਕਰਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਕਾਰਨ ਉਸ ਦੀ ਸਿਹਤ ਖਰਾਬ ਹੋਣ ਲੱਗ ਪਈ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ, ਜਿੱਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News