ਪੰਜਾਬ ''ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
Sunday, Sep 06, 2026 - 02:31 PM (IST)
ਅਬੋਹਰ (ਸ. ਹ.)–ਪੰਜਾਬ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਬੋਹਰ ਦੇ ਨੇੜਲੀ ਢਾਣੀ ਡੰਡੇਵਾਲੀ ਵਾਸੀ ਇਕ ਔਰਤ ਨੂੰ ਆਪਣੇ ਭਰਾ ਨੂੰ ਆਪਣੇ ਹੀ ਭਤੀਜੇ ਤੋਂ ਬਚਾਉਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਨਸ਼ੇ 'ਚ ਧੁੱਤ ਨੌਜਵਾਨ ਨੇ ਆਪਣੀ ਹੀ ਭੁਆ 'ਤੇ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਜ਼ਖ਼ਮਾਂ ਦੀ ਤਾਬ ਨਾਲ ਝਲਦੇ ਹੋਏ ਔਰਤ ਦੀ ਮੌਤ ਹੋ ਗਈ।
ਜ਼ਖ਼ਮੀ ਹਾਲਤ ਵਿਚ ਔਰਤ ਨੂੰ ਸਰਕਾਰੀ ਹਸਪਤਾਲ 'ਚ ਡਾਕਟਰਾਂ ਤੋਂ ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ। ਲਗਭਗ 13 ਦਿਨਾਂ ਦੇ ਇਲਾਜ ਤੋਂ ਬਾਅਦ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਲਿਆਂਦਾ ਗਿਆ। ਸਿਟੀ ਥਾਣਾ ਨੰਬਰ 1 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
ਜਾਣਕਾਰੀ ਮੁਤਾਬਕ 20 ਅਗਸਤ ਨੂੰ 80 ਸਾਲਾ ਇਸਰੋ ਬਾਈ ਪਤਨੀ ਦਲੀਪ ਸਿੰਘ ਘਰ ਬੈਠੀ ਸੀ। ਦੋਸ਼ ਮੁਤਾਬਕ ਇਸਰੋ ਦਾ ਭਤੀਜਾ ਸੁਖਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਨਸ਼ੇ ਦਾ ਆਦੀ ਹੈ ਅਤੇ ਅਕਸਰ ਆਪਣੇ ਮਾਤਾ-ਪਿਤਾ ਦੀ ਕੁੱਟਮਾਰ ਕਰਦਾ ਰਹਿੰਦਾ ਹੈ। ਉਸ ਦਿਨ ਵੀ ਉਹ ਆਪਣੇ ਪਿਤਾ ਦੀ ਕੁੱਟਮਾਰ ਕਰ ਰਿਹਾ ਸੀ ਤਾਂ ਸੁਖਵਿੰਦਰ ਦਾ ਪਿਤਾ ਆਪਣੇ ਬਚਾਅ ਲਈ ਆਪਣੀ ਭੈਣ ਇਸਰੋ ਦੇ ਘਰ ਆ ਗਿਆ।
ਇਸ ਦੌਰਾਨ ਗੁੱਸੇ ਵਿਚ ਆਇਆ ਸੁਖਵਿੰਦਰ ਵੀ ਉਨ੍ਹਾਂ ਦੇ ਘਰ ਵਿਚ ਪਹੁੰਚਿਆ ਅਤੇ ਫਿਰ ਤੋਂ ਪਿਤਾ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਜਦੋਂ ਉਸ ਦੀ ਭੂਆ ਇਸਰੋ ਨੇ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਸੁਖਵਿੰਦਰ ਨੇ ਗੁੱਸੇ ਵਿਚ ਆ ਕੇ ਘਰ ’ਚ ਪਏ ਡੰਡੇ ਨਾਲ ਇਸਰੋ ਦੇ ਸਿਰ ’ਤੇ ਕਈ ਵਾਰ ਕੀਤੇ ਅਤੇ ਉਸ ਨੂੰ ਜ਼ਖ਼ਮੀ ਕਰਕੇ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ: ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਤੋਂ ਬਾਅਦ ਪਰਿਵਾਰ ਨੇ ਜ਼ਖ਼ਮੀ ਇਸਰੋ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਸਿਰ 'ਚ ਗੰਭੀਰ ਸੱਟਾਂ ਨੂੰ ਵੇਖਦੇ ਹੋਏ ਉਸ ਨੂੰ ਬਿਹਤਰ ਇਲਾਜ ਲਈ ਸੀ. ਟੀ. ਸਕੈਨ ਲਈ ਰੈਫਰ ਕੀਤਾ ਗਿਆ, ਜਿਸ ਤੋਂ ਬਾਅਦ ਪਰਿਵਾਰ ਉਸ ਨੂੰ ਫਰੀਦਕੋਟ ਲੈ ਗਿਆ, ਜਿੱਥੇ ਇਸਰੋ ਬਾਈ ਨੇ ਬੀਤੀ ਰਾਤ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਲਿਆਂਦਾ ਗਿਆ। ਜਿੱਥੇ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰਖਵਾਇਆ। ਪੁਲਸ ਵੱਲੋਂ ਮਾਮਲੇ ਦੀ ਅਗੇਲਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
