ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

Tuesday, Sep 20, 2022 - 12:44 PM (IST)

ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਭਾਦਸੋਂ (ਅਵਤਾਰ) - ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਦਰਮਿਆਨੀ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਪੁੱਤ ਵਲੋਂ ਆਪਣੇ ਹੀ ਪਿਓ ਦੇ ਸਿਰ ’ਤੇ ਲਕੜੀ ਦੇ ਬਾਲੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨੰਦ ਸਿੰਘ (90) ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਮਿਲੀ ਜਾਣਕਾਰੀ ਮੁਤਾਬਕ ਰਾਮਗੜ੍ਹ ਦੇ ਮ੍ਰਿਤਕ ਨੰਦ ਸਿੰਘ ਦਾ ਕਤਲ ਉਸ ਦੇ ਪੁੱਤ ਹਾਕਮ ਸਿੰਘ ਨੇ ਨਸ਼ੇ ਦੀ ਹਾਲਤ ’ਚ ਕੀਤਾ ਹੈ। ਸਿਰ ’ਤੇ ਵਾਰ ਕਰਨ ਕਰਕੇ ਨੰਦ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤ ਪੁੱਜੀ ਥਾਣਾ ਭਾਦਸੋਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਦੂਜੇ ਪੁੱਤਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹਾਕਮ ਸਿੰਘ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302 ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ


author

rajwinder kaur

Content Editor

Related News