ਨਸ਼ੇ ਦੀ ਦਲਦਲ ''ਚ ਫਸੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Tuesday, Dec 02, 2025 - 04:25 PM (IST)

ਨਸ਼ੇ ਦੀ ਦਲਦਲ ''ਚ ਫਸੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੁੱਲਾਂਪੁਰ ਦਾਖਾ (ਕਾਲੀਆ): ਮੁੱਲਾਂਪੁਰ ਫ਼ਲਾਈਓਵਰ ਰੇਲਵੇ ਲਾਈਨਾਂ ਨੇੜੇ ਇਕ ਨੌਜਵਾਨ ਨੇ ਅੱਜ ਸਵੇਰੇ ਰੇਲਵੇ ਲਾਈਨਾਂ 'ਤੇ ਰੇਲਗੱਡੀ ਥੱਲੇ ਸਿਰ ਦੇ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਜੀ. ਆਰ. ਪੀ. ਦੇ ਏ. ਐੱਸ. ਆਈ. ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਨੀ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਮੰਡੀ ਮੁੱਲਾਂਪੁਰ ਅਜੇ ਕਵਾਰਾ ਹੈ ਤੇ ਤਕਰੀਬਨ 31 ਸਾਲ ਦੀ ਉਮਰ ਹੈ। ਉਹ ਨਸ਼ੇ ਕਰਨ ਦਾ ਆਦੀ ਹੈ। ਅੱਜ ਸਵੇਰੇ 6 ਵਜੇ ਦੇ ਕਰੀਬ ਡੀ. ਐੱਮ. ਯੂ. ਫਿਰੋਜ਼ਪੁਰ ਨੂੰ ਜਾਣ ਵਾਲੀ ਰੇਲਗੱਡੀ ਥੱਲੇ ਸਿਰ ਰੱਖ ਕੇ ਖ਼ੁਦਕੁਸ਼ੀ ਕਰ ਲਈ।

ਖ਼ੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ, ਪਰ ਇਹ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ, ਜਿਸ ਕਰ ਕੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਅਮਲ ਵਿਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। 


author

Anmol Tagra

Content Editor

Related News