ਮਲੋਟ ਦੇ ਨਸ਼ਾ ਤਕਸਰ ਦੀ 14 ਲੱਖ ਤੋਂ ਵੱਧ ਦੀ ਪ੍ਰਾਪਰਟੀ ਸੀਲ

Wednesday, Feb 21, 2024 - 04:50 PM (IST)

ਮਲੋਟ ਦੇ ਨਸ਼ਾ ਤਕਸਰ ਦੀ 14 ਲੱਖ ਤੋਂ ਵੱਧ ਦੀ ਪ੍ਰਾਪਰਟੀ ਸੀਲ

ਮਲੋਟ (ਵਿਕਾਸ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪੁਲਸ ਦੀਆਂ ਟੁੱਕੜੀਆਂ ਬਣਾ ਕੇ ਨਸ਼ੇ ਵੇਚਣ ਵਾਲੇ ਸੌਦਾਗਰਾ ਖ਼ਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਅਵਤਾਰ ਸਿੰਘ ਰਾਜਪਾਲ ਡੀ.ਐੱਸ.ਪੀ, ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਪਰਮਜੀਤ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮਲੋਟ ਵੱਲੋਂ ਮਲੋਟ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ।

ਇਸ ਮੌਕੇ ਅਵਤਾਰ ਸਿੰਘ ਡੀ.ਐੱਸ.ਪੀ ਮਲੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਦਰਜੀਤ ਸਿੰਘ ਪੁੱਤਰ ਰਾਜਾ ਰਾਮ ਵਾਸੀ ਗਲੀ ਨੰਬਰ 7 ਵਾਰਡ ਨੰਬਰ 16, ਬਾਬਾ ਸ਼੍ਰੀ ਚੰਦ ਨਗਰ ਮਲੋਟ ਜਿਸ ਖ਼ਿਲਾਫ ਮੁਕੱਦਮਾ ਨੰਬਰ 96 ਮਿਤੀ 28.06.2023 ਅ/ਧ 22c/27/61 ਐੱਨ.ਡੀ.ਪੀ.ਐਸ ਐਕਟ ਥਾਣਾ ਸਿਟੀ ਮਲੋਟ ਵਿਖੇ ਦਰਜ ਹੈ ਜਿਸ ਵਿਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬਰਾਮਦ ਹੋਇਆ ਸੀ। ਇੰਦਰਜੀਤ ਸਿੰਘ ਪੁੱਤਰ ਰਾਜਾ ਰਾਮ ਵਾਸੀ ਗਲੀ ਨੰਬਰ 7 ਵਾਰਡ ਨੰਬਰ 16, ਬਾਬਾ ਸ਼੍ਰੀ ਚੰਦ ਨਗਰ ਮਲੋਟ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਪ੍ਰਾਪਰਟੀ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14 ਲੱਖ 23 ਹਜ਼ਾਰ 48 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ’ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀਂ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। 

ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।


author

Gurminder Singh

Content Editor

Related News