ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਇਕ ਨੌਜਵਾਨ ਦੀ ਮੌਤ
Sunday, Feb 09, 2025 - 05:55 PM (IST)
![ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਇਕ ਨੌਜਵਾਨ ਦੀ ਮੌਤ](https://static.jagbani.com/multimedia/2025_2image_17_50_520861847untitled1234567890.jpg)
ਮੋਗਾ(ਕਸ਼ਿਸ਼) ਮੋਗਾ ਦੇ ਪਿੰਡ ਰੌਲੀ ਵਿੱਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਦਰਅਸਲ ਨੌਜਵਾਨ ਮੋਗਾ ਦੇ ਪਿੰਡ ਕਪੂਰਿਆਂ ਦਾ ਰਹਿਣ ਵਾਲਾ ਸੀ ਅਤੇ ਨਸ਼ਾ ਕਰਨ ਦਾ ਆਦੀ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਕੋਲ ਉਸ ਦਾ ਮੋਟਰਸਾਈਕਲ ਵੀ ਖੜ੍ਹਾ ਸੀ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਇਸ ਦੌਰਾਨ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਰੋਂਦਿਆਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ 'ਚੋਂ ਬਾਹਰ ਆਇਆ ਸੀ। ਜਦੋਂ ਕੱਲ ਸ਼ਾਮ ਨੂੰ ਘਰੋਂ ਗਿਆ ਤਾਂ ਘਰ ਵਾਪਸ ਨਹੀਂ ਪਰਤਿਆ। ਇਸ ਘਟਨਾ 'ਤੇ ਥਾਣਾ ਮਹਿਣਾ ਦੇ ਮੁੱਖ ਅਫਸਰ ਗੁਰਵਿੰਦਰ ਸਿੰਘ ਭੁੱਲਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੈਰਿਜ਼/ਫੰਕਸ਼ਨ ’ਤੇ 'ਸ਼ਰਾਬ' ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8