ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ

Monday, May 04, 2026 - 02:00 PM (IST)

ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ

ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ 27 ਸਾਲਾ ਨੌਜਵਾਨ ਸਰਦੂਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਹ ਘਟਨਾ ਇਲਾਕੇ ਵਿੱਚ ਵਧ ਰਹੀ ਨਸ਼ੇ ਦੀ ਸਮੱਸਿਆ ਨੂੰ ਇਕ ਵਾਰ ਫਿਰ ਉਜਾਗਰ ਕਰਦੀ ਹੈ। ਮ੍ਰਿਤਕ ਸਰਦੂਲ ਸਿੰਘ ਪੁੱਤਰ ਬਲਵੀਰ ਸਿੰਘ ਮਿਹਨਤ-ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਮਾੜੀ ਸੰਗਤ ਵਿੱਚ ਪੈ ਗਿਆ ਸੀ, ਜਿਸ ਕਾਰਨ ਉਸਨੂੰ ਨਸ਼ੇ ਦੀ ਲੱਤ ਲੱਗ ਗਈ ਸੀ। ਘਰ ਵਾਲਿਆਂ ਵੱਲੋਂ ਕਈ ਵਾਰ ਸਮਝਾਉਣ ਦੇ ਬਾਵਜੂਦ ਉਹ ਲੁਕ-ਛਿਪ ਕੇ ਨਸ਼ਾ ਕਰਦਾ ਰਿਹਾ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਮੰਗਲਵਾਰ ਦੇਰ ਰਾਤ ਜਦੋਂ ਸਰਦੂਲ ਸਿੰਘ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵੱਲੋਂ ਉਸਦੀ ਭਾਲ ਕੀਤੀ ਗਈ। ਇਸ ਦੌਰਾਨ ਉਹ ਨੇੜਲੇ ਛੱਪੜ ਦੇ ਕੰਢੇ ਨਸ਼ੇ ਦੀ ਹਾਲਤ ਵਿੱਚ ਬੇਹੋਸ਼ ਮਿਲਿਆ। ਪਰਿਵਾਰਕ ਮੈਂਬਰ ਉਸਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ-  ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਇਸ ਮੌਕੇ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਅਤੇ ਭਰਾ ਰਣਧੀਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਪਿੰਡ ਸਭਰਾ ਵਿੱਚ ਲਗਾਤਾਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪਿੰਡ ਵਿੱਚ ਪੁਲਸ ਚੌਕੀ ਮੌਜੂਦ ਹੈ, ਪਰ ਇਸ ਦੇ ਬਾਵਜੂਦ ਗਲੀਆਂ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦਾ ਡਰ ਨਹੀਂ। ਇਸ ਘਟਨਾ ਨੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ ਅਤੇ ਲੋਕਾਂ ਵੱਲੋਂ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News