ਨਸ਼ੇ ਵਾਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਨੌਜਵਾਨ ਕਾਬੂ
Monday, Jul 09, 2018 - 01:09 AM (IST)

ਬਟਾਲਾ, (ਬੇਰੀ)- ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਦੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਲਖਨਪਾਲ ਪੁੱਤਰ ਭਗਵਾਨ ਦਾਸ ਵਾਸੀ ਬਟਾਲਾ ਨੂੰ ਅੰਮ੍ਰਿਤਸਰ ਬਾਈਪਾਸ ਸਾਇਡ ਤੋਂ ਕਾਬੂ ਕਰ ਕੇ ਉਸ ਕੋਲੋਂ 60 ਨਸ਼ੇ ਵਾਲੇ ਕੈਪਸੂਲ ਅਤੇ 45 ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਉਸਨੂੰ ਗ੍ਰਿਫਤਾਰ ਕਰਨ ਦੇ ਬਾਅਦ ਉਸਦੇ ਵਿਰੁੱਧ ਥਾਣਾ ਸਿਟੀ ’ਚ ਕੇਸ ਦਰਜ ਕਰ ਦਿੱਤਾ ਗਿਆ ਹੈ।