ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

07/14/2018 5:49:51 PM

ਫਿਰੋਜ਼ਪੁਰ (ਕੁਮਾਰ) - ਨਸ਼ੇ ਦੀ ਓਵਰਡੋਜ਼ ਨਾਲ ਫਿਰੋਜ਼ਪੁਰ ਦੇ ਨੇੜਲੇ ਪਿੰਡ ਦਾ ਹੋਰ ਚਿਰਾਗ ਬੁਝ ਗਿਆ। ਮਿਲੀ ਜਾਣਕਾਰੀ ਅਨੁਸਾਰ ਜੁਝਾਰ ਸਿੰਘ ਨਾਂ ਦਾ ਇਹ 20 ਸਾਲਾ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ। 12 ਜੁਲਾਈ ਨੂੰ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਅਚਾਨਕ ਉਸ ਦੀ ਸਿਹਤ ਖਰਾਬ ਹੋ ਗਈ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਦਾਖਲ ਕਰਵਾ ਦਿੱਤਾ। ਬੀਤੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਮੋਹਿਤ ਧਵਨ ਨੇ ਮਾਮਲੇ ਦੀ ਜਾਂਚ ਕਰਦਿਆਂ ਕਿਹਾ ਕਿ ਮ੍ਰਿਤਕ ਜੁਝਾਰ ਸਿੰਘ ਪੁੱਤਰ ਭੁਪਿੰਦਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸੁਖਦੇਵ ਸਿੰਘ ਪੁੱਤਰ ਰਾਮ ਸਿੰਘ ਨਾਂ ਦੇ ਵਿਅਕਤੀ ਅਤੇ ਹੋਰਨਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਐੱਸ.ਐੱਚ.ਓ. ਮੋਹਿਤ ਧਵਨ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਉਂਦਿਆਂ ਕਿਹਾ ਕਿ ਨਾਮਜ਼ਦ ਵਿਅਕਤੀ ਉਸ ਦੇ ਬੇਟੇ ਨੂੰ ਨਸ਼ਾ ਦਿੰਦੇ ਸਨ ਅਤੇ ਉਹੀ ਉਸ ਦੀ ਮੌਤ ਦੇ ਅਸਲੀ ਜ਼ਿੰਮੇਵਾਰ ਹਨ।