ਨਸ਼ਾ ਛਡਾਉ ਕੇਂਦਰ 'ਚ ਦਾਖ਼ਲ ਨੌਜਵਾਨਾਂ ਨੇ ਪੁਲਸ ਤੇ ਸਟਾਫ਼ ਮੈਂਬਰਾਂ 'ਤੇ ਕੀਤਾ ਹਮਲਾ, 9 ਪੀੜਤ ਹੋਏ ਫ਼ਰਾਰ
Saturday, Jan 06, 2024 - 09:14 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ)- ਭਵਾਨੀਗੜ੍ਹ-ਸੰਗਰੂਰ ਰੋਡ 'ਤੇ ਪਿੰਡ ਘਾਬਦਾਂ 'ਚ ਬਣੇ ਸਰਕਾਰੀ ਨਸ਼ਾ ਛੁਡਾਊ ਕੇਂਦਰ 'ਚੋਂ 9 ਨਸ਼ਾ ਪੀੜਤ ਪੁਲਸ ਅਤੇ ਸਟਾਫ਼ ਉਪਰ ਹਮਲਾ ਕਰਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਫਰਾਰ ਹੋਣ ਵਾਲਿਆਂ 'ਚ 7 ਨੌਜਵਾਨ ਉਹ ਵੀ ਸ਼ਾਮਲ ਹਨ ਜਿਨ੍ਹਾਂ ਖਿਲਾਫ ਐੱਨ.ਡੀ.ਪੀ.ਐੱਸ. ਤਹਿਤ ਵੱਖ-ਵੱਖ ਕੇਸ ਦਰਜ ਹਨ ਅਤੇ ਨਸ਼ੇ ਦੇ ਆਦੀ ਹੋਣ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਇੱਥੋਂ ਦੇ ਨਸ਼ਾ ਛੁਡਾਊ ਕੇਂਦਰ 'ਚ ਭੇਜਿਆ ਗਿਆ ਸੀ। ਜਾਣਕਾਰੀ ਮੁਤਾਬਕ ਘਟਨਾ ਸ਼ੁੱਕਰਵਾਰ ਸ਼ਾਮ ਦੀ ਹੈ। ਖਾਣੇ ਦੇ ਸਮੇਂ ਨਸ਼ਾ ਪੀੜਤਾਂ ਨੇ ਖਾਲੀ ਭਾਂਡੇ (ਪਲੇਟਾਂ) ਲੈ ਕੇ ਮੌਕੇ 'ਤੇ ਮੌਜੂਦ ਦੋ ਪੁਲਸ ਮੁਲਾਜ਼ਮਾਂ ਅਤੇ ਹੋਰ ਸਟਾਫ਼ 'ਤੇ ਹਮਲਾ ਕਰ ਦਿੱਤਾ ਤੇ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਮੁੜ ਹੋਵੇਗਾ ਅਕਾਲੀ-ਭਾਜਪਾ ਗੱਠਜੋੜ! ਹਿੰਦੂ-ਸਿੱਖ ਏਕਤਾ ਦਾ ਹਵਾਲਾ ਦਿੰਦਿਆਂ ਜ਼ਿਆਦਾਤਰ ਆਗੂਆਂ ਨੇ ਜਤਾਈ ਸਹਿਮਤੀ
ਸ਼ਨੀਵਾਰ ਨੂੰ ਖੁਦ ਪੁਲਸ ਮੁਲਾਜ਼ਮਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ 'ਚ ਦਾਖ਼ਲ ਵੱਡੀ ਗਿਣਤੀ 'ਚ ਮਰੀਜ਼ਾਂ ਨੇ ਧੱਕਾ-ਮੁੱਕਾ ਕਰਦਿਆਂ ਪਲੇਟਾਂ ਨਾਲ ਹਮਲਾ ਕਰ ਦਿੱਤਾ ਤੇ ਪਲੇਟਾਂ ਨਾਲ ਸ਼ੀਸ਼ੇ ਤੋੜ ਕੇ ਦਰਵਾਜ਼ੇ ਤੋਂ ਭੱਜ ਗਏ, ਪਰੰਤੂ ਤੁਰੰਤ ਹਰਕਤ 'ਚ ਆਉਂਦਿਆਂ ਉਨ੍ਹਾਂ ਵੱਲੋਂ ਇਕ ਮਰੀਜ਼ ਨੂੰ ਮੌਕੇ 'ਤੇ ਕਾਬੂ ਕਰ ਲਿਆ ਪਰੰਤੂ ਜ਼ਿਆਦਾਤਰ ਮਰੀਜ਼ ਭੱਜਣ ਵਿਚ ਕਾਮਯਾਬ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
ਘਟਨਾ ਦੀ ਪੁਸ਼ਟੀ ਕਰਦਿਆਂ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਈਸ਼ਾਨ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਤੋਂ ਫ਼ਰਾਰ ਹੋਏ ਇਕ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ 8 ਮਰੀਜ਼ ਹਾਲੇ ਵੀ ਫਰਾਰ ਹਨ। ਉੱਧਰ, ਇਸ ਸਬੰਧੀ ਸਬੰਧਤ ਥਾਣਾ ਸਦਰ ਸੰਗਰੂਰ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਸ਼ਾ ਛੁਡਾਊ ਕੇਂਦਰ ਦੇ ਸਟਾਫ਼ ਦੇ ਬਿਆਨ ਦਰਜ ਕਰਕੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਘਟਨਾ ਦੀ ਪੂਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪੀ ਜਾ ਰਹੀ ਹੈ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਭੱਜਣ ਵਾਲਿਆਂ ਵਿਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਨਸ਼ਾ ਛੱਡਣ ਲਈ ਮਾਣਯੋਗ ਅਦਾਲਤ ਵਿਚ ਸਵੈ-ਇੱਛਾ ਨਾਲ ਘੋਸ਼ਣਾ ਪੱਤਰ ਦੇ ਕੇ ਇੱਥੇ ਭਰਤੀ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8