ਝਾੜੀਆਂ ਵਿਚ ਬੈਠ ਕੇ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

Saturday, Oct 03, 2026 - 08:46 PM (IST)

ਝਾੜੀਆਂ ਵਿਚ ਬੈਠ ਕੇ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

ਲੁਧਿਆਣਾ (ਸ਼ਿਵਮ)- ਥਾਣਾ ਮੇਹਰਬਾਨ ਦੀ ਪੁਲਸ ਨੇ ਨਸ਼ਾ ਕਰਨ ਵਾਲੇ ਮੁਲਜ਼ਮਾਂ ਖਿਲਾਫ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਾਧੇ ਸ਼ਾਮ ਨੇ ਦੱਸਿਆ ਕਿ ਉਸ ਦੀ ਪੁਲਸ ਟੀਮ ਗਸ਼ਤ ਦੌਰਾਨ ਰਾਹੋਂ ਰੋਡ ਵਿਖੇ ਮੌਜੂਦ ਸੀ। ਇਸੇ ਦੌਰਾਨ ਮਧੋਕ ਫੈਕਟਰੀ ਦੇ ਕੋਲ ਖਾਲੀ ਪਲਾਟ ਦੀਆਂ ਝਾੜੀਆਂ ਵਿਚ ਬੈਠਾ ਇਕ ਵਿਅਕਤੀ ਨਸ਼ਾ ਕਰਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਸ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ।

ਉਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਮੇਹਰਬਾਨ ਵਜੋਂ ਕੀਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ ਥਾਣਾ ਮੇਹਰਬਾਨ ਵਿਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Anmol Tagra

Content Editor

Related News