ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਗ੍ਰਿਫਤਾਰ

07/01/2018 4:04:41 AM

ਅੰਮ੍ਰਿਤਸਰ,   (ਸੰਜੀਵ)-  ਜ਼ਿਲਾ ਪੁਲਸ ਨੇ ਵੱਖ-ਵੱਖ ਖੇਤਰਾਂ ’ਚ ਕੀਤੀਆਂ ਛਾਪੇਮਾਰੀਆਂ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ਵਿਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ’ਚ ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਰਾਹੁਲ ਵਾਸੀ ਨੂਰੀ ਮੁਹੱਲਾ ਤੋਂ 140 ਨਸ਼ੇ ਵਾਲੀਆਂ ਗੋਲੀਆਂ, ਥਾਣਾ ਵੇਰਕਾ ਦੀ ਪੁਲਸ ਨੇ ਕਿਸ਼ਨ ਕੁਮਾਰ ਵਾਸੀ ਵੇਰਕਾ ਤੋਂ 956 ਨਸ਼ੇ ਵਾਲੀਆਂ ਗੋਲੀਆਂ,  ਥਾਣਾ ਲੋਪੋਕੇ ਦੀ ਪੁਲਸ ਨੇ ਮਨਦੀਪ ਸਿੰਘ ਵਾਸੀ ਮੁੱਧ ਤੋਂ 102 ਨਸ਼ੇ ਵਾਲੀਆਂ ਗੋਲੀਆਂ, ਥਾਣਾ ਖਿਲਚੀਆਂ ਦੀ ਪੁਲਸ ਨੇ ਲਖਵਿੰਦਰ ਸਿੰਘ ਵਾਸੀ ਖੱਖ ਤੋਂ 700 ਨਸ਼ੇ ਵਾਲੀਆਂ ਗੋਲੀਆਂ, ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਬਲਜਿੰਦਰ ਸਿੰਘ ਵਾਸੀ ਨਵਾਂ ਪਿੰਡ ਤੋਂ 40 ਬੋਤਲਾਂ ਸ਼ਰਾਬ ਤੇ ਥਾਣਾ ਚਾਟੀਵਿੰਡ ਦੀ ਪੁਲਸ ਨੇ ਜਸਬੀਰ ਕੌਰ ਵਾਸੀ ਰਾਮਪੁਰਾ ਤੋਂ 22 ਬੋਤਲਾਂ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰੱਖਤ ਕੱਟਣ ਤੋਂ ਮਨ੍ਹਾ ਕਰਨ ’ਤੇ ਕੀਤਾ ਜ਼ਖਮੀ - ਦਰੱਖਤ ਕੱਟਣ ਤੋਂ ਮਨ੍ਹਾ ਕਰਨ ’ਤੇ ਹਮਲਾ ਕਰ ਕੇ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਖਿਲਚੀਆਂ ਦੀ ਪੁਲਸ ਨੇ ਬਸੰਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਗੁਲਤਾਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਵਾਸੀ ਛੱਜਲਵੱਡੀ ਵਿਰੁੱਧ ਕੇਸ ਦਰਜ ਕੀਤਾ ਹੈ। ਦਲਬੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਕੁਝ ਦਿਨ ਪਹਿਲਾਂ ਆਪਣੇ ਭਰਾ ਨਾਲ ਖੇਤਾਂ ਵਿਚ ਕੰਮ ਕਰ ਰਿਹਾ ਸੀ, ਇਸ ਦੌਰਾਨ ਦੋਸ਼ੀ ਉਨ੍ਹਾਂ ਦੇ ਖੇਤਾਂ ’ਚ ਲੱਗੇ ਦਰੱਖਤ ਨੂੰ ਕੱਟ ਰਹੇ ਸਨ, ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਦੋਸ਼ੀ ਉਥੋਂ ਚਲੇ ਗਏ, ਜਿਸ ਤੋਂ ਬਾਅਦ ਜਦੋਂ ਉਹ ਆਪਣੇ ਭਰਾ ਨਾਲ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਉਕਤ ਦੋਸ਼ੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  
 


Related News