ਨਸ਼ੇ ਵਾਲੇ ਪਦਾਰਥਾਂ ਸਮੇਤ 3 ਗ੍ਰਿਫਤਾਰ
Tuesday, Jul 10, 2018 - 01:05 AM (IST)
ਬਟਾਲਾ, (ਬੇਰੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇਕ ਫਰਾਰ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਦੇ ਏ. ਐੱਸ. ਆਈ. ਮਨਦੀਪ ਸਿੰਘ ਨੇ ਪੁਲ ਨਹਿਰ ਕੋਟਲੀ ਤੋਂ ਮਨਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਕਾਲਾ ਅਫਗਾਨਾ ਨੂੰ 95 ਨਸ਼ੇ ਵਾਲੀਅਾਂ ਗੋਲੀਆਂ ਬਿਨਾਂ ਲੇਬਲ ਰੰਗ ਬਿਸਕੁਟੀ, ਥਾਣਾ ਸਿਟੀ ਦੇ ਐੱਸ. ਆਈ. ਰਾਮ ਸਿੰਘ ਨੇ ਲਖਨਪਾਲ ਪੁੱਤਰ ਭਗਵਾਨ ਦਾਸ ਵਾਸੀ ਬੈਂਕ ਕਾਲੋਨੀ ਬਟਾਲਾ ਨੂੰ 60 ਨਸ਼ੇ ਵਾਲੇ ਕੈਪਸੂਲਾਂ ਤੇ 45 ਨਸ਼ੇ ਵਾਲੀਅਾਂ ਗੋਲੀਆਂ ਤੇ ਥਾਣਾ ਰੰਗਡ਼ ਨੰਗਲ ਦੇ ਏ. ਐੱਸ. ਆਈ. ਮੇਜਰ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਵੈਰੋਨੰਗਲ ਨੂੰ ਸਿਲਵਰ ਪੰਨੀ ਹੈਰੋਇਨ ਅਲੂਦ, ਇਕ ਸਿਲਵਰ ਪੇਪਰ ਤੇ ਇਕ ਪੰਨੀ ਦਾ ਬਣਿਆ ਪਾਈਪ ਤੇ ਇਕ ਮਾਚਸ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਤਿੰਨਾਂ ਵਿਰੁੱਧ ਕੇਸ ਦਰਜ ਕਰ ਦਿੱਤੇ ਗਏ ਹਨ। ®ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਕੇਵਲ ਸਿੰਘ ਪੁੱਤਰ ਰਾਮ ਸਿੰਘ ਵਾਸੀ ਨਬੀ ਨਗਰ ਕੋਲੋਂ 150 ਕਿਲੋ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਕਤ ਮਾਮਲੇ ਸਬੰਧੀ ਪੁਲਸ ਨੇ ਐਕਸਾਈਜ਼ ਐਕਟ ਤਹਿਤ ਫਰਾਰ ਹੋਏ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
