ਨਸ਼ੇ ਵਾਲੇ ਪਦਾਰਥਾਂ ਸਣੇ 8 ਕਾਬੂ

07/16/2018 6:29:18 AM

ਤਰਨਤਾਰਨ,  (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ ਇਕ ਔਰਤ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਬਾਠ ਵਿਖੇ ਮੌਜੂਦ ਸੀ ਕਿ ਰਣਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਉਸ ਦੀ ਪਤਨੀ ਜਸਵਿੰਦਰ ਕੌਰ ਵਾਸੀਆਨ ਬਾਠ ਨੂੰ ਸ਼ੱਕ ਦੇ  ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ 500 ਨਸ਼ੇ ਵਾਲੀਅਾਂ ਗੋਲੀਅਾਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ।
®ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ’ਚ ਭਿੱਖੀਵਿੰਡ ਪੱਟੀ ਰੋਡ ਪੈਟਰੋਲ ਪੰਪ ਮੌਜੂਦ ਸੀ ਕਿ 2  ਮੋਟਰਸਾਈਕਲ  ਸਵਾਰ ਵਿਅਕਤੀਅਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਫਡ਼ੇ ਗਏ ਮੁਲਜ਼ਮਾਂ ਦੀ ਪਛਾਣ ਰੋਹਮਤ ਉਰਫ ਰੋਬੋ ਪੁੱਤਰ ਰਣਜੀਤ ਸਿੰਘ ਵਾਸੀ ਭਿੱਖੀਵਿੰਡ ਅਤੇ ਮਨਜਿੰਦਰ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ।
®ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ  ਸਮੇਤ ਪੁਲਸ ਪਾਰਟੀ ਗਸ਼ਤ  ਦੌਰਾਨ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਸ਼ੱਕ ਦੇ  ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 980 ਨਸ਼ੇ ਵਾਲੀਅਾਂ ਗੋਲੀਅਾਂ, 15 ਟੀਕੇ ਤੇ 15 ਸਰਿੰਜਾਂ ਬਰਾਮਦ ਕੀਤੀਅਾਂ। ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਕੋਟ ਬੁੱਢਾ ਮੌਜੂਦ ਸੀ ਕਿ ਰਾਜਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੁੱਬਲੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 600 ਨਸ਼ੇ ਵਾਲੀਅਾਂ ਗੋਲੀਅਾਂ ਹੋਈਅਾਂ।
ਇਸੇ  ਤਰ੍ਹਾਂ ®ਥਾਣਾ ਵਲਟੋਹਾ ਦੇ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਅਲਗੋਂ ਖੁਰਦ  ਵਿਖੇ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ ’ਤੇ ਬਲਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਅਲਗੋਂ ਖੁਰਦ ਦੇ ਘਰ ਰੇਡ ਕਰ  ਕੇ ਉਸ ਕੋਲੋਂ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ®ਥਾਣਾ ਸਰਹਾਲੀ ਦੇ ਐੱਚ. ਸੀ. ਕੁਲਬੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ’ਚ ਪੁਲ ਸੂਆ ਨੌਸ਼ਹਿਰਾ ਪੰਨੂੰਅਾਂ ਮੌਜੂਦ ਸੀ ਕਿ ਬਿੱਟੂ ਪੁੱਤਰ ਹਰਬੰਸ ਸਿੰਘ ਵਾਸੀ ਨੌਸ਼ਹਿਰਾ ਪਨੂੰਅਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।