ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ
Monday, Jul 23, 2018 - 06:34 AM (IST)

ਤਰਨਤਾਰਨ, (ਰਾਜੂ)- ਥਾਣਾ ਖੇਮਕਰਨ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਖੇਮਕਰਨ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਪੁਲਸ ਪਾਰਟੀ ਗਸ਼ਤ ਦੌਰਾਨ ਰੱਤੋਕੇ ਤੋਂ ਸੁਰਜੀਤ ਸਿੰਘ ਉਰਫ ਸੀਤਾ ਪੁੱਤਰ ਹਰਦੀਪ ਸਿੰਘ ਵਾਸੀ ਰੱਤੋਕੇ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 755 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ’ਚ ਪੁਲ ਨਹਿਰ ਭੁੱਲਰ ਮੌਜੂਦ ਸੀ ਕਿ ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੱਦਗਿੱਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 18,930 ਐੱਮ. ਐੱਲ. (25 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।