ਨਸ਼ੇ ਵਾਲੇ ਪਦਾਰਥਾਂ ਸਣੇ 4 ਗ੍ਰਿਫਤਾਰ
Thursday, Aug 23, 2018 - 05:06 AM (IST)

ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪਿੰਡ ਬਹਾਦਰ ਨਗਰ ਮੌਜੂਦ ਸੀ ਕਿ ਬਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਹਾਦਰ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।
®ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਬਾਬਾ ਪੀਰ ਸ਼ਾਹ ਮੌਜੂਦ ਸੀ ਕਿ ਗੁਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵਾਰਡ ਨੰ. 3 ਪੱਟੀ ਅਤੇ ਗੁਰਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਜੱਲੇਵਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਗੁਰਵਿੰਦਰ ਸਿੰਘ ਕੋਲੋਂ 520 ਨਸ਼ੇ ਵਾਲੀਆਂ ਗੋਲੀਆਂ ਅਤੇ ਗੁਰਜਿੰਦਰ ਸਿੰਘ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਰਹਾਲੀ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਮੁਖਬਰ ਖਾਸ ਦੀ ਇਤਲਾਹ ’ਤੇ ਤਰਸੇਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੱਤੀ ਦੇਵੇ ਕੀ ਢੋਟੀਆਂ ਦੇ ਘਰ ਕਰ ਕੇ ਉਥੋਂ 30 ਕਿਲੋ ਲਾਹਣ ਬਰਾਮਦ ਕੀਤੀ।