ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
Friday, Jul 14, 2017 - 02:21 AM (IST)

ਬਟਾਲਾ, (ਸੈਂਡੀ)- ਡੀ. ਐੱਸ. ਪੀ. ਸੁੱਚਾ ਸਿੰਘ ਦੀ ਅਗਵਾਈ ਹੇਠ ਥਾਣਾ ਸੇਖਵਾਂ ਦੀ ਪੁਲਸ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਇਕ ਦਾਤਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਕੇਵਲ ਕਿਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਮਨੋਹਰ ਸਿੰਘ ਨੇ ਪੁਲਸ ਪਾਰਟੀ ਸਮੇਤ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਵਿਅਕਤੀ ਪੈਦਲ ਆ ਰਿਹਾ ਸੀ, ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ 200 ਨਸ਼ੀਲੀਆਂ ਗੋਲੀਆਂ, ਇਕ ਦਾਤਰ 3 ਫੁੱਟ ਦਾ ਬਰਾਮਦ ਕੀਤਾ। ਉਕਤ ਵਿਅਕਤੀ ਦੀ ਪਛਾਣ ਕੰਵਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਛੀਨਾ ਰੇਤ ਵਾਲਾ ਹਾਲ ਵਾਸੀ ਚੂੜਚੱਕ ਕਾਲੋਨੀ ਮੱਝਾ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਗ੍ਰਿਫ਼ਤਾਰ ਕਰ ਕੇ ਇਸ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।