4500 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
Thursday, Nov 12, 2026 - 05:44 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਧੰਦੇ ਵਿਚ ਸ਼ਾਮਲ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਸ ਕਾਰਵਾਈ ਦੌਰਾਨ 4500 ਪ੍ਰੀਗਾਬਾਲਿਨ ਕੈਪਸੂਲ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ੱਕੀ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਸਬੰਧੀ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੌਜੂਦ ਸਨ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਾਹਿਲ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਗੁਰਦਿੱਤ ਬਸਤੀ ਸ੍ਰੀ ਮੁਕਤਸਰ ਸਾਹਿਬ ਬਾਹਰੋਂ ਪ੍ਰੀਗਾਬਾਲਿਨ ਕੈਪਸੂਲ ਲਿਆ ਕੇ ਅੱਗੇ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ। ਮੁਖ਼ਬਰ ਨੇ ਦੱਸਿਆ ਕਿ ਮੁਲਜ਼ਮ ਅੱਜ ਵੀ ਕੈਪਸੂਲਾਂ ਦੀ ਖੇਪ ਲੈ ਕੇ ਗੋਨਿਆਣਾ ਰੋਡ ਤੋਂ ਗੁਰਦਿੱਤ ਬਸਤੀ ਨੂੰ ਜਾਂਦੇ ਕੱਚੇ ਰਸਤੇ 'ਤੇ ਖੜ੍ਹਾ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ।
ਪੁਲਸ ਵੱਲੋਂ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਗਈ ਅਤੇ 4500 ਪ੍ਰੀਗਾਬਾਲਿਨ ਕੈਪਸੂਲਾਂ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਥਾਣਾ ਸਿਟੀ ਪੁਲਸ ਨੇ ਮੁਲਜ਼ਮ ਸਾਹਿਲ ਸਿੰਘ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 223 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਆਰੰਭ ਦਿੱਤੀ ਹੈ।
