ਸਿਹਤ ਵਿਭਾਗ ਨੇ ਅਣ-ਅਧਿਕਾਰਿਤ ਚੱਲਦੇ ਨਸ਼ਾ ਛੁਡਾਊ ਕੇਂਦਰ ਨੂੰ ਕੀਤਾ ਸੀਲ, 18 ਮਰੀਜ਼ ਕਰਵਾਏ ਰਿਹਾਅ
Friday, Jul 25, 2025 - 03:58 PM (IST)

ਧੂਰੀ (ਜੈਨ)- ਸ਼ਹਿਰ ਅੰਦਰ ਕਥਿਤ ਤੌਰ ’ਤੇ ਅਣ-ਅਧਿਕਾਰਿਤ ਤਰੀਕੇ ਨਾਲ ਚੱਲਦੇ ਇਕ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸੀਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੰਘੇ ਦਿਨ ਸਥਾਨਕ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ਰਜਬਾਹੇ ’ਤੇ ਪਿਛਲੇ ਲੰਬੇ ਸਮੇਂ ਤੋਂ ਕਥਿਤ ਤੌਰ ’ਤੇ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ ਕੱਲ ਬੁੱਧਵਾਰ ਨੂੰ ਨਾਇਬ ਤਹਿਸੀਲਦਾਰ ਮਨੀ ਮਹਾਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਨਸਿਕ ਰੋਗਾਂ ਦੇ ਮਾਹਿਰ ਇਸ਼ਾਨ ਪ੍ਰਕਾਸ਼, ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਅਤੇ ਥਾਣਾ ਸਿਟੀ ਧੂਰੀ ਦੇ ਮੁੱਖੀ ਜਸਵੀਰ ਸਿੰਘ ਤੂਰ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ 'ਚ ਪਾਉਣ ਲਈ ਕਰੋੜਾਂ ਰੁਪਏ ਜਾਰੀ
ਇਸ ਦੌਰਾਨ ਇਨ੍ਹਾਂ ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰਦੇ ਹੋਏ ਉੱਥੇ ਦਾਖਲ 18 ਮਰੀਜ਼ਾਂ ਨੂੰ ਰਿਹਾਅ ਵੀ ਕਰਵਾਇਆ ਗਿਆ। ਇਸ ਮੌਕੇ ਕਾਰਵਾਈ ਕਰਨ ਆਏ ਇਨ੍ਹਾਂ ਅਧਿਕਾਰੀਆਂ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਨਸ਼ਾ ਛੁਡਾਊ ਕੇਂਦਰ ’ਚ ਮਰੀਜ਼ਾਂ ਦੀ ਕੁੱਟਮਾਰ ਕਰਨ ਸਬੰਧੀ ਮਿਲੀਆਂ ਸ਼ਿਕਾਇਤ ਮਗਰੋਂ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਇਕ ਕਮੇਟੀ ਬਣਾਈ ਗਈ ਸੀ। ਇਸ ਆਧਾਰ ’ਤੇ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਨਸ਼ਾ ਛੁਡਾਊ ਕੇਂਦਰ ’ਚ ਖਾਮੀਆਂ ਨੂੰ ਦੇਖਦੇ ਹੋਏ ਇਸ ਕੇਂਦਰ ਨੂੰ ਸੀਲ ਕਰ ਕੇ ਕੇਂਦਰ ’ਚ ਦਾਖਲ 18 ਮਰੀਜ਼ਾਂ ਨੂੰ ਰਿਹਾਅ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਕੁਝ ਮਰੀਜ਼ਾਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਅਤੇ ਬਾਕੀ 7 ਮਰੀਜ਼ਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਇਲਾਜ ਲਈ ਭੇਜਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - 'ਅਸਤੀਫ਼ਾ ਦੇ ਦਿਓ...' ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ Warning
ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਤੂਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਗ੍ਰਿਫ਼ਤ ’ਚ ਫਸੇ ਆਪਣੇ ਬੱਚਿਆਂ ਨੂੰ ਕਿਸੇ ਵੀ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਕਰਵਾਉਣ ਤੋਂ ਪਹਿਲਾਂ ਉਸ ਕੇਂਦਰ ਦੀ ਭਰੋਸੇ ਯੋਗਤਾ ਅਤੇ ਸਰਕਾਰ ਤੋਂ ਮਿਲੀ ਪ੍ਰਮਾਣਤਾ ਬਾਰੇ ਜ਼ਰੂਰ ਪਤਾ ਕਰਨ, ਤਾਂ ਕਿ ਬੱਚਿਆਂ ਦਾ ਸਹੀ ਇਲਾਜ ਹੋ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8