ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

06/29/2017 3:23:20 AM

ਅੰਮ੍ਰਿਤਸਰ,  (ਅਰੁਣ)-  ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 3 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਬਿਆਸ ਦੀ ਪੁਲਸ ਨੇ 3 ਗ੍ਰਾਮ ਹੈਰੋਇਨ ਸਮੇਤ ਪ੍ਰੇਮ ਸਿੰਘ ਪੁੱਤਰ ਭੋਲਾ ਵਾਸੀ ਖੇਮਕਰਨ, ਥਾਣਾ ਚਾਟੀਵਿੰਡ ਦੀ ਪੁਲਸ ਨੇ 23400 ਨਸ਼ੀਲੀਆਂ ਗੋਲੀਆਂ ਸਮੇਤ ਸੁਖਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਚੱਬਾ, ਥਾਣਾ ਬੀ ਡਵੀਜ਼ਨ ਦੀ ਪੁਲਸ ਨੇ 72 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਮੁਲਜ਼ਮ ਨਰੇਸ਼ ਕੁਮਾਰ ਵਾਸੀ ਈਸ਼ਵਰ ਨਗਰ ਤਰਨਤਾਰਨ ਰੋਡ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।