ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Wednesday, Sep 13, 2017 - 06:16 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ,   (ਜ. ਬ.)-   ਪੁਲਸ ਨੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦੇ 6 ਧੰਦੇਬਾਜ਼ਾਂ ਨੂੰ ਕਾਬੂ ਕੀਤਾ। ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ 3 ਗ੍ਰਾਮ ਸਮੈਕ ਸਮੇਤ ਸੁਨੀਲ ਕੁਮਾਰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਗੁਰੂ ਰਾਮਦਾਸ ਨਗਰ, ਵਿਸ਼ਾਲ ਪੁੱਤਰ ਮੇਜਰ ਸਿੰਘ ਵਾਸੀ ਮਿਸ਼ਰਾ ਸਿੰਘ ਕਾਲੋਨੀ, ਰਾਮਬਾਗ ਥਾਣੇ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਮੇਤ ਸਰਬਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗੁਰੂ ਨਾਨਕਪੁਰਾ ਤੇ ਸਾਹਿਬ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰਾਮਬਾਗ, ਥਾਣਾ ਤਰਸਿੱਕਾ ਦੀ ਪੁਲਸ ਨੇ 15000 ਮਿ. ਲੀ. ਸ਼ਰਾਬ ਸਮੇਤ ਸੁਖਜੀਤ ਸਿੰਘ ਵਾਸੀ ਚੌਹਾਨ ਤੇ ਥਾਣਾ ਕੰਬੋਅ ਦੀ ਪੁਲਸ ਨੇ 36 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਮੁਲਜ਼ਮ ਹਰਵਿੰਦਰ ਸਿੰਘ ਵਾਸੀ ਪੰਡੋਰੀ ਵੜੈਚ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News