ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ
Friday, Oct 06, 2017 - 06:19 AM (IST)

ਅੰਮ੍ਰਿਤਸਰ, (ਜ. ਬ.)- ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 6 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ 2.5 ਗ੍ਰਾਮ ਹੈਰੋਇਨ ਸਮੇਤ ਦਲਵਿੰਦਰ ਸਿੰਘ ਦੀਪਾ ਪੁੱਤਰ ਹਰਬੰਸ ਸਿੰਘ ਵਾਸੀ ਗੁਰੂ ਨਾਨਕਪੁਰਾ, ਨਾਰਕੋਟਿਕਸ ਸੈੱਲ ਦੀ ਪੁਲਸ ਨੇ 6 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਜਸਪਾਲ ਸਿੰਘ ਪੁੱਤਰ ਮਾਇਆ ਰਾਮ ਵਾਸੀ ਗੁੱਜਰਪੁਰਾ ਤੇ ਦੀਪਕ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਗੁੱਜਰਪੁਰਾ ਨੂੰ ਕਾਬੂ ਕਰ ਕੇ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਸਿਵਲ ਲਾਈਨ ਥਾਣੇ ਦੀ ਪੁਲਸ ਨੇ 12 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਗੁਰਿੰਦਰ ਸਿੰਘ ਵਾਸੀ ਸਰਕਾਰੀਆ ਇਨਕਲੇਵ, ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ 12 ਬੋਤਲਾਂ ਇੰਪੀਰੀਅਲ ਬਲਿਊ ਸਮੇਤ ਸੰਨੀ ਵਾਸੀ ਕੱਟੜਾ ਕਰਮ ਸਿੰਘ ਤੇ ਥਾਣਾ ਖਿਲਚੀਆਂ ਦੀ ਪੁਲਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮਨਦੀਪ ਸਿੰਘ ਵਾਸੀ ਮੇਹਰਬਾਨਪੁਰਾ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।