ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ
Thursday, Oct 26, 2017 - 06:22 AM (IST)
ਅੰਮ੍ਰਿਤਸਰ, (ਜ. ਬ.)- ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 3 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਗੇਟ ਹਕੀਮਾਂ ਦੀ ਪੁਲਸ ਨੇ 1 ਗ੍ਰਾਮ ਹੈਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਬਾਠ, ਸੀ. ਆਈ. ਏ. ਸਟਾਫ ਦੀ ਪੁਲਸ ਨੇ 90 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਬਲਵਿੰਦਰ ਸਿੰਘ ਵਾਸੀ ਅਰਜਨ ਭੱਠਾ ਛੇਹਰਟਾ ਤੇ ਥਾਣਾ ਰਾਜਾਸਾਂਸੀ ਦੀ ਪੁਲਸ ਨੇ 70 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਦਿਲਜਾਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਸੈਦਾ ਨੂੰ ਕਾਬੂ ਕਰ ਕੇ ਮੌਕੇ ਤੋਂ ਦੌੜੇ ਉਸ ਦੇ ਭਰਾ ਬਲਕਾਰ ਸਿੰਘ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
