ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Wednesday, Jan 10, 2018 - 06:27 AM (IST)

ਅੰਮ੍ਰਿਤਸਰ,   (ਅਰੁਣ)-  ਵੱਖ-ਵੱਖ ਛਾਪੇਮਾਰੀ ਦੌਰਾਨ ਜ਼ਿਲਾ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 7 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ 17 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਦਿਲਬਾਗ ਸਿੰਘ ਵਾਸੀ ਫਕੀਰ ਸਿੰਘ ਕਾਲੋਨੀ ਨੂੰ ਕਾਬੂ ਕਰ ਕੇ ਥਾਣਾ ਗੇਟ ਹਕੀਮਾਂ ਵਿਖੇ ਮਾਮਲਾ ਦਰਜ ਕਰ ਲਿਆ। ਸੀ.ਆਈ.ਏ. ਸਟਾਫ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਮੇਤ ਦਿਨੇਸ਼ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਏਕਤਾ ਨਗਰ ਛੋਟਾ ਹਰੀਪੁਰਾ ਨੂੰ ਗ੍ਰਿਫਤਾਰ ਕਰ ਕੇ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ। ਥਾਣਾ ਸਦਰ ਦੀ ਪੁਲਸ ਨੇ 1 ਕਿਲੋ 100 ਗ੍ਰਾਮ ਚਰਸ ਸਮੇਤ ਸੀ.ਡੀ.100 ਮੋਟਰਸਾਈਕਲ ਨੰਬਰ ਪੀ ਬੀ 02 ਵਾਈ 5204 'ਤੇ ਆ ਰਹੇ ਮੁਲਜ਼ਮ ਪ੍ਰਮੋਦ ਕੁਮਾਰ ਪੁੱਤਰ ਰਾਮ ਆਸੇਰ ਵਾਸੀ ਵੱਲਾ ਸਬਜ਼ੀ ਮੰਡੀ, ਗੁਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਫਰੈਂਡਜ਼ ਐਵੀਨਿਊ ਮਜੀਠਾ ਰੋਡ ਅਤੇ ਜੈ ਯਾਦਵ ਪੁੱਤਰ ਵੀਰ ਪੱਤ ਯਾਦਵ ਵਾਸੀ ਸਬਜ਼ੀ ਮੰਡੀ ਵੱਲਾ, ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ 3 ਗ੍ਰਾਮ ਹੈਰੋਇਨ ਸਮੇਤ ਵਿਜੇ ਕੁਮਾਰ ਪੁੱਤਰ ਸੁਖਦੇਵ ਸਿੰਘ ਵਾਸੀ ਨਾਗ ਕਲਾਂ, ਥਾਣਾ ਖਿਲਚੀਆਂ ਦੀ ਪੁਲਸ ਨੇ 18750 ਐੱਮ. ਐੱਲ. ਸ਼ਰਾਬ ਸਮੇਤ ਮੁਲਜ਼ਮ ਸੁਖਜਿੰਦਰ ਸਿੰਘ ਵਾਸੀ ਭੋਰਸੀ ਰਾਜਪੂਤਾਂ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ।


Related News