ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Saturday, Jan 20, 2018 - 07:33 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ, (ਅਰੁਣ)- ਵੱਖ-ਵੱਖ ਛਾਪੇਮਾਰੀਆਂ ਦੌਰਾਨ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 4 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਨਾਰਕੋਟਿਕਸ ਸੈੱਲ ਦੀ ਪੁਲਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ ਜ਼ੋਰਾਵਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੋਹਨੀ ਪਾਰਕ ਤੇ ਗੌਰਵ ਸ਼ਰਮਾ ਪੁੱਤਰ ਰਾਜ ਕੁਮਾਰ ਵਾਸੀ ਰਾਮ ਨਗਰ ਕਾਲੋਨੀ ਇਸਲਾਮਾਬਾਦ ਨੂੰ ਕਾਬੂ ਕਰ ਕੇ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰ ਲਿਆ ਹੈ। ਇਸਲਾਮਾਬਾਦ ਥਾਣੇ ਦੀ ਪੁਲਸ ਨੇ 22 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਅਨਿਲ ਕੁਮਾਰ ਵਾਸੀ ਇਸਲਾਮਾਬਾਦ ਤੇ ਥਾਣਾ ਖਿਲਚੀਆਂ ਦੀ ਪੁਲਸ ਨੇ 15 ਬੋਤਲਾਂ ਦੇਸੀ ਸ਼ਰਾਬ ਠੇਕਾ ਬਰਾਮਦ ਕਰਦਿਆਂ ਮੁਲਜ਼ਮ ਕਸ਼ਮੀਰ ਸਿੰਘ ਵਾਸੀ ਵਡਾਲਾ ਕਲਾਂ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News