ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Wednesday, Apr 11, 2018 - 03:59 AM (IST)

ਅੰਮ੍ਰਿਤਸਰ,   (ਅਰੁਣ)-  ਜ਼ਿਲਾ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 5 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਤਰਸਿੱਕਾ ਦੀ ਪੁਲਸ ਨੇ 110 ਨਸ਼ੇ ਵਾਲੀਆਂ ਗੋਲੀਆਂ ਸਮੇਤ ਸੁਖਵਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਡੇਹਰੀਵਾਲ, ਰਾਜਾਸਾਂਸੀ ਪੁਲਸ ਨੇ 3 ਗ੍ਰਾਮ ਹੈਰੋਇਨ ਸਮੇਤ ਹਰਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪੰਜੂ ਕਰਾਲ, ਥਾਣਾ ਲੋਪੋਕੇ ਦੀ ਪੁਲਸ ਨੇ 200 ਕਿਲੋ ਲਾਹਣ ਸਮੇਤ ਬਲਬੀਰ ਸਿੰਘ ਵਾਸੀ ਭੁੱਲਰ, 200 ਕਿਲੋ ਲਾਹਣ ਸਮੇਤ ਅਜੀਤ ਸਿੰਘ ਵਾਸੀ ਭੁੱਲਰ ਤੇ ਥਾਣਾ ਮਜੀਠਾ ਦੀ ਪੁਲਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਸਤਨਾਮ ਸਿੰਘ ਵਾਸੀ ਮਜੀਠਾ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News