ਪੰਜਾਬ: ਨਸ਼ਾ ਛੁਡਾਊ ਕੇਂਦਰ ''ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ

Saturday, Jul 11, 2026 - 06:12 PM (IST)

ਪੰਜਾਬ: ਨਸ਼ਾ ਛੁਡਾਊ ਕੇਂਦਰ ''ਚ ਪੈ ਗਿਆ ਛਾਪਾ,  52 ਮੁੰਡੇ ਛੁਡਾਏ

ਤਰਨਤਾਰਨ(ਰਮਨ)- ਸਥਾਨਕ ਸ਼ਹਿਰ ਦੀ ਇਕ ਰਿਹਾਇਸ਼ੀ ਕਾਲੋਨੀ ਅੰਦਰ ਮੌਜੂਦ ਕੋਠੀ ਵਿਚ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪ੍ਰਸ਼ਾਸਨ ਵੱਲੋਂ 52 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਰੈਸਕਿਊ ਕਰਦੇ ਹੋਏ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਸਬੰਧਤ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕ ਫਰਾਰ ਹੋਣ ਵਿਚ ਕਾਮਯਾਬ ਹੋ ਗਏ, ਜਿਨ੍ਹਾਂ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਇਕ ਸ਼ਿਕਾਇਤ ਦੇ ਆਧਾਰ ਉਪਰ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਤਹਿਸੀਲਦਾਰ ਮੈਡਮ ਅਰਚਨਾ ਸ਼ਰਮਾ, ਜ਼ਿਲਾ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਸ਼ਾਮਲ ਸੀ। ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਦੱਸਿਆ ਕਿ ਮਿਲੇ ਹੁਕਮਾਂ ਤਹਿਤ ਟੀਮ ਵੱਲੋਂ ਸਥਾਨਕ ਸ਼ਹਿਰ ਦੀ ਰੋਹੀ ਕੰਡੇ ਮੌਜੂਦ ਹੋਲੀ ਸਿਟੀ ਰਿਹਾਇਸ਼ੀ ਕਾਲੋਨੀ ਵਿਚ ਦਸਤਕ ਦਿੱਤੀ ਗਈ, ਜਿੱਥੇ ਮੌਜੂਦ ਇਕ ਕੋਠੀ ਵਿਚ ਜਾਨਵਰਾਂ ਵਰਗੇ ਮਾਹੌਲ ਵਿਚ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਾਜਾਇਜ਼ ਤੌਰ 'ਤੇ ਖੋਲ੍ਹੇ ਗਏ ਨਸ਼ਾ ਛੁਡਾਊ ਕੇਂਦਰ ਦੌਰਾਨ ਇਲਾਜ ਕੀਤਾ ਜਾ ਰਿਹਾ ਸੀ। ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਮਰੀਜ਼ਾਂ ਨਾਲ ਜਿੱਥੇ ਤਸ਼ੱਦਦ ਕੀਤਾ ਜਾ ਰਿਹਾ ਸੀ, ਉਥੇ ਹੀ ਉਨ੍ਹਾਂ ਪਾਸੋਂ ਪ੍ਰਤੀ ਮਹੀਨਾ ਕਰੀਬ 20 ਹਜ਼ਾਰ ਰੁਪਏ ਪ੍ਰਤੀ ਮਰੀਜ਼ ਵਸੂਲ ਕੀਤੇ ਜਾ ਰਹੇ ਸਨ, ਜਿੱਥੇ ਨਾ ਤਾਂ ਸੌਣ, ਖਾਣ-ਪੀਣ ਅਤੇ ਹਵਾਦਾਰ ਵਾਲਾ ਚੰਗਾ ਮਾਹੌਲ ਸੀ। ਗੰਦੇ ਬਿਸਤਰਿਆਂ ਉਪਰ ਨੌਜਵਾਨਾਂ ਨੂੰ ਸੌਣ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਆਪਣੇ ਤੌਰ ਉਪਰ ਬਿਨਾਂ ਕਿਸੇ ਮਾਹਿਰ ਡਾਕਟਰ ਦੇ ਇਲਾਜ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੰਚ ਦਾ ਕਤਲ

ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਟੀਮ ਵੱਲੋਂ ਮੌਕੇ ਤੋਂ ਕੁਝ ਦਵਾਈਆਂ ਅਤੇ ਹੋਰ ਸਾਮਾਨ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਨਾਜਾਇਜ਼ ਤੌਰ ਪਰ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿਚੋਂ 52 ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸੁਰੱਖਿਅਤ ਕਰਦੇ ਹੋਏ ਸਰਕਾਰੀ ਮੁੜ ਵਸੇਬਾ ਕੇਂਦਰ ਪਿੰਡ ਠਰੂ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਵੱਲੋਂ ਵੱਖਰੇ ਤੌਰ ਉਪਰ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ ਮਾਲਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਰੈਸਕਿਊ ਕਰਦੇ ਹੋਏ ਨੌਜਵਾਨਾਂ ਨੂੰ ਦੇਰ ਸ਼ਾਮ ਪਿੰਡ ਠਰੂ ਵਿਖੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਚ ਸ਼ਿਫਟ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਸ਼ਾ ਛੁਡਾਊ ਕੇਂਦਰ ਅੰਦਰ ਮੌਜੂਦ ਕੁਝ ਨੌਜਵਾਨਾਂ ਨੇ ਦੱਸਿਆ ਕਿ ਇਸ ਨਾਜਾਇਜ਼ ਤੌਰ ਉਪਰ ਚੱਲ ਰਹੇ ਕੇਂਦਰ ਦੇ ਮਾਲਕ ਵੱਲੋਂ ਜਿੱਥੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਤਸ਼ੱਦਦ ਕੀਤਾ ਜਾਂਦਾ ਸੀ, ਉਥੇ ਹੀ ਉਨ੍ਹਾਂ ਪਾਸੋਂ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਵਸੂਲ ਕੀਤੇ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਇਹੋ ਜਿਹੇ ਮਾਹੌਲ ਵਿਚ ਉਨ੍ਹਾਂ ਦਾ ਇਲਾਜ ਹੋਣਾ ਅਸੰਭਵ ਸੀ। ਨੌਜਵਾਨਾਂ ਨੇ ਦੱਸਿਆ ਕਿ ਉਹ ਲੰਮੇਂ ਸਮੇਂ ਤੋਂ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਦੇ ਆਦੀ ਹਨ ਪ੍ਰੰਤੂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੋਟੀ ਰਕਮ ਖਰਚ ਕਰਦੇ ਹੋਏ ਸਾਡਾ ਇਲਾਜ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਇਥੇ ਸਬੰਧਤ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਵੱਲੋਂ ਸਾਡੇ ਨਾਲ ਜਿੱਥੇ ਮਾੜਾ ਵਰਤਾਓ ਕੀਤਾ ਜਾਂਦਾ ਸੀ, ਉਥੇ ਹੀ ਸਾਨੂੰ ਜਾਨਵਰਾਂ ਤੋਂ ਵੀ ਮਾੜੇ ਮਾਹੌਲ ਵਿਚ ਰੱਖਿਆ ਜਾ ਰਿਹਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News