ਖ਼ਰੀਦ ਰਿਕਾਰਡ ਨਾ ਦਿਖਾਉਣ ’ਤੇ ਡਰੱਗ ਵਿਭਾਗ ਨੇ ਜ਼ਬਤ ਕੀਤੀਆਂ 47,000 ਤੋਂ ਵੱਧ ਦੀਆਂ ਦਵਾਈਆਂ

Wednesday, Apr 08, 2026 - 12:22 AM (IST)

ਖ਼ਰੀਦ ਰਿਕਾਰਡ ਨਾ ਦਿਖਾਉਣ ’ਤੇ ਡਰੱਗ ਵਿਭਾਗ ਨੇ ਜ਼ਬਤ ਕੀਤੀਆਂ 47,000 ਤੋਂ ਵੱਧ ਦੀਆਂ ਦਵਾਈਆਂ

ਲੁਧਿਆਣਾ (ਸਹਿਗਲ, ਡੈਵਿਨ) : ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕਨੇਜਾ ਖੇਤਰ ਵਿੱਚ ਸਥਿਤ ਇੱਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਡਰੱਗਜ਼ ਕੰਟਰੋਲ ਅਫ਼ਸਰ, ਲੁਧਿਆਣਾ-3 ਵੱਲੋਂ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਅਤੇ ਇਸ ਦੇ ਤਹਿਤ ਬਣਾਏ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੀ ਗਈ। ਨਿਰੀਖਣ ਦੌਰਾਨ ਫਰਮ ਕੋਲੋਂ ਨੌਂ ਕਿਸਮਾਂ ਦੀਆਂ ਐਲੋਪੈਥਿਕ ਦਵਾਈਆਂ ਸਟਾਕ ਵਿੱਚ ਪਾਈਆਂ ਗਈਆਂ। ਹਾਲਾਂਕਿ, ਫਰਮ ਵੱਲੋਂ ਇਨ੍ਹਾਂ ਦਵਾਈਆਂ ਦਾ ਜ਼ਰੂਰੀ ਖਰੀਦ ਰਿਕਾਰਡ ਪੇਸ਼ ਨਹੀਂ ਕੀਤਾ ਗਿਆ, ਜੋ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਤਹਿਤ ਲਾਜ਼ਮੀ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ

ਇਸ ਉਲੰਘਣਾ ਨੂੰ ਦੇਖਦੇ ਲਗਭਗ 47,640/- ਦੀ ਕੀਮਤ ਦੀਆਂ ਦਵਾਈਆਂ ਨੂੰ ਮੌਕੇ ’ਤੇ ਹੀ ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਦੇ ਸਬੰਧਤ ਉਪਬੰਧਾਂ ਤਹਿਤ ਜ਼ਬਤ ਕਰ ਲਿਆ ਗਿਆ। ਡਰੱਗਜ਼ ਕੰਟਰੋਲ ਅਫ਼ਸਰ ਲੁਧਿਆਣਾ-3 ਨਵਦੀਪ ਸੰਧੂ ਨੇ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਤੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News