ਨਸ਼ੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Tuesday, May 09, 2023 - 12:29 AM (IST)

ਨਸ਼ੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਲੁਧਿਆਣਾ (ਅਨਿਲ)-ਥਾਣਾ ਮੇਹਰਬਾਨ ਅਧੀਨ ਆਉਂਦੇ ਪਿੰਡ ਚੂਹੜਵਾਲ ’ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵੰਤ ਸਿੰਘ (31) ਪੁੱਤਰ ਗੁਰਮੇਲ ਸਿੰਘ ਨਿਵਾਸੀ ਚੂਹੜਵਾਲ ਵਜੋਂ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਆਵਾਰਾ ਪਸ਼ੂ ਕਾਰਨ ਵਾਪਰਿਆ ਭਿਆਨਕ ਹਾਦਸਾ, ਜਿਮ ਚਾਲਕ ਦੀ ਦਰਦਨਾਕ ਮੌਤ

ਧਿਆਨ ਦੇਣਯੋਗ ਹੈ ਕਿ ਪਿੰਡ ਚੂਹੜਵਾਲ ’ਚ ਪਹਿਲਾਂ ਵੀ ਕਈ ਲੋਕ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ। ਜਿਸ ਨੌਜਵਾਨ ਦੀ ਅੱਜ ਮੌਤ ਹੋਈ ਹੈ, ਉਹ ਵੀ ਆਪਣੇ ਦੋਸਤਾਂ ਨਾਲ ਪਿੰਡ ਤਲਵੰਡੀ ਕਲਾਂ ਤੋਂ ਹੈਰੋਇਨ ਖਰੀਦ ਕੇ ਲਿਆਏ ਸਨ ਅਤੇ ਉੱਥੋਂ ਵਾਪਸ ਆ ਕੇ ਤਿੰਨੋਂ ਆਪਣੇ ਪਿੰਡ ਕੋਲ ਇਕ ਮੋਟਰ ’ਤੇ ਬੈਠ ਕੇ ਨਸ਼ਾ ਕਰਨ ਲੱਗੇ। ਉਸੇ ਦੌਰਾਨ ਕੁਲਵੰਤ ਸਿੰਘ ਨੇ ਨਸ਼ੇ ਦਾ ਟੀਕਾ ਲਗਾਇਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਟਰੈਕਟਰ-ਟਰਾਲੀ ਚਲਾਉਣ ਦਾ ਕੰਮ ਕਰਦਾ ਸੀ, ਜਿਸ ਦੇ 2 ਛੋਟੇ ਬੱਚੇ ਹਨ। ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਸਿਰ ’ਚ ਘੋਟਣਾ ਮਾਰ ਕੇ ਕੀਤਾ ਪਤਨੀ ਦਾ ਕਤਲ


author

Manoj

Content Editor

Related News