ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ: ਜੈਰਾਮ ਠਾਕੁਰ

Thursday, Sep 24, 2026 - 07:09 PM (IST)

ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ: ਜੈਰਾਮ ਠਾਕੁਰ

ਨੰਗਲ (ਸੈਣੀ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨੰਗਲ ਤੋਂ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਵਿੱਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਨੰਗਲ ਦੀ ਅੱਡਾ ਮਾਰਕੀਟ 'ਚ ਆਯੋਜਿਤ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਨਸ਼ਾ ਸਾਡੀਆਂ ਅੱਖਾਂ ਦੇ ਸਾਹਮਣੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਰਿਵਾਰਾਂ 'ਚ ਨਸ਼ੇ ਦਾ ਨਾਮ ਲੈਣ ਤੱਕ ਵਿੱਚ ਸੰਕੋਚ ਕੀਤਾ ਜਾਂਦਾ ਸੀ ਅਤੇ ਨਸ਼ਾ ਕਰਨ ਵਾਲਾ ਵਿਅਕਤੀ ਸ਼ਰਮ ਮਹਿਸੂਸ ਕਰਦਾ ਸੀ ਪਰ ਅੱਜ ਸਥਿਤੀ ਚਿੰਤਾਜਨਕ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਾਰਿਆਂ ਨੂੰ ਮਿਲ ਕੇ ਲੜਾਈ ਲੜਨੀ ਹੋਵੇਗੀ। ਭਾਜਪਾ ਲੀਡਰਸ਼ਿਪ ਨੇ ਚੋਣਾਂ ਦੀ ਗੱਲ ਚੋਣਾਂ ਦੇ ਸਮੇਂ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿੰਦਗੀ ਸੁਰੱਖਿਅਤ ਰਹੇਗੀ ਤਾਂ ਹੀ ਨੌਜਵਾਨ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾ ਸਕਣਗੇ। 

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਕਰਵਾ ਕੇ ਪਾਲਦਾ ਸੀ, ਹੁਣ ਉਸ ਸੂਬੇ ਦੀ ਜਵਾਨੀ ਕਿਸ ਪਾਸੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਦੇਸ਼ ਜੋ ਸਿੱਧੀ ਲੜਾਈ ਨਹੀਂ ਲੜ ਸਕਦਾ, ਹੁਣ ਨਵੀਂ ਤਕਨੀਕ ਅਪਣਾ ਕੇ ਬਾਰਡਰ ਏਰੀਆ ਤੋਂ ਕਥਿਤ ਡਰੋਨਾਂ ਰਾਹੀਂ ਨਸ਼ਾ ਸਪਲਾਈ ਕਰਕੇ ਸਾਡੀ ਜਵਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਤੋਂ ਸਾਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ। 

 

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ, ਜੋ ਕੇਂਦਰ ਦੀ ਮੋਦੀ ਸਰਕਾਰ ਹੀ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਹੈ ਤਾਂ ਰੁਜ਼ਗਾਰ ਦੇ ਸਾਧਨ ਪੈਦਾ ਕਰਨੇ ਹੋਣਗੇ ਅਤੇ ਰੁਜ਼ਗਾਰ ਦੇ ਸਾਧਨ ਉਦੋਂ ਹੀ ਪੈਦਾ ਹੋਣਗੇ ਜਦੋਂ ਕੇਂਦਰ ਅਤੇ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਹੋਵੇਗੀ। ਉਨ੍ਹਾਂ ਆਪਣੇ ਮੁੱਖ ਮੰਤਰੀ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਿਮਾਚਲ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਇਕ ਮੰਚ ’ਤੇ ਲਿਆ ਕੇ ਚੰਡੀਗੜ੍ਹ-ਪੰਚਕੂਲਾ 'ਚ ਸਾਂਝੀ ਵਿਵਸਥਾ ਤਿਆਰ ਕੀਤੀ ਗਈ ਸੀ। ਇਸ ਰਾਹੀਂ ਨਸ਼ਾ ਤਸਕਰਾਂ ਖ਼ਿਲਾਫ਼ ਸਾਂਝੇ ਅਭਿਆਨ ਚਲਾਏ ਗਏ ਸਨ। ਉਨ੍ਹਾਂ ਪੰਜਾਬ-ਹਿਮਾਚਲ ਐਂਟਰੀ ਟੈਕਸ ਦੇ ਮੁੱਦੇ ’ਤੇ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਇਸ ਦਾ ਰਿਵਿਊ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ

ਨਸ਼ਿਆਂ ਕਾਰਨ ਪੰਜਾਬ ਦੇ ਅਨੇਕਾਂ ਪਰਿਵਾਰ ਹੋਏ ਪ੍ਰਭਾਵਿਤ: ਅਸ਼ਵਨੀ ਸ਼ਰਮਾ
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਸੱਤਾਧਾਰੀ ਸਰਕਾਰ ਅਤੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਪੂਰੇ ਸੂਬੇ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਰਕਾਰਾਂ ਅਤੇ ਚਿਹਰੇ ਬਦਲਦੇ ਰਹੇ ਪਰ ਵਿਵਸਥਾ ਵਿੱਚ ਉਮੀਦ ਮੁਤਾਬਕ ਬਦਲਾਅ ਨਹੀਂ ਆਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਅਨੇਕਾਂ ਪਰਿਵਾਰ ਪ੍ਰਭਾਵਿਤ ਹੋਏ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 'ਨਸ਼ਾ ਮੁਕਤ ਪੰਜਾਬ ਯਾਤਰਾ' ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਸਮਾਜਿਕ ਜਾਗਰੂਕਤਾ ਪੈਦਾ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਬਠਿੰਡਾ ਅਤੇ ਤਰਨਤਾਰਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਈ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਬੱਚਿਆਂ ਨੂੰ ਗੁਆ ਦਿੱਤਾ ਹੈ।

ਇਹ ਵੀ ਪੜ੍ਹੋ-ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤੀ ਗਈ ਸੀ ਅਤੇ ਹੁਣ ਇਹ ਯਾਤਰਾ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ, ਜਿਸ ਵਿੱਚ ਹਜ਼ਾਰਾਂ ਪੰਜਾਬੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਨਾਅਰਾ ਲਗਾ ਰਹੇ ਹਨ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਯਾਤਰਾ ਨੂੰ ਰੋਕਣ ਲਈ ਕਥਿਤ ਤੌਰ 'ਤੇ ਭਾੜੇ ਦੇ ਲੋਕ ਖੜ੍ਹੇ ਕਰਕੇ ਕਾਲੇ ਝੰਡੇ ਵਿਖਾਉਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬੀਆਂ ਨੇ ਨਸ਼ਾ ਮੁਕਤ ਯਾਤਰਾ ਨੂੰ ਪੂਰਾ ਸਹਿਯੋਗ ਦੇ ਕੇ ਕਾਲੇ ਝੰਡੇ ਵਿਖਾਉਣ ਵਾਲਿਆਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਝੁਕਣ ਵਾਲੇ ਨਹੀਂ ਹਨ ਅਤੇ ਹਰ ਮੁਸ਼ਕਿਲ ਦਾ ਡਟ ਕੇ ਮੁਕਾਬਲਾ ਕਰਨਗੇ। ਉਨ੍ਹਾਂ ਨਸ਼ਾ ਮੁਕਤ ਪੰਜਾਬ ਯਾਤਰਾ 'ਚ ਸ਼ਾਮਲ ਹੋਣ ਲਈ ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ, ਹਿਮਾਚਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਊਨਾ ਦੇ ਵਿਧਾਇਕ ਸਤਪਾਲ ਸੱਤੀ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਪ੍ਰੋ. ਰਾਮ ਕੁਮਾਰ ਸ਼ਰਮਾ, ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਭਾਜਪਾ ਇੰਚਾਰਜ ਰਣਜੀਤ ਸਿੰਘ ਗਿੱਲ ਸਮੇਤ ਹੋਰ ਆਗੂਆਂ ਦਾ ਧੰਨਵਾਦ ਕੀਤਾ। 

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

PunjabKesari

ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੋਲ ਹੀ ਗ੍ਰਹਿ ਵਿਭਾਗ ਹੈ ਪਰ ਪੰਜਾਬ ਵਿੱਚ ਨਸ਼ਾ ਹਰ ਪਿੰਡ, ਗਲੀ ਅਤੇ ਮੁਹੱਲੇ ਵਿੱਚ ਵਿਕ ਰਿਹਾ ਹੈ ਅਤੇ ਪੁਲਸ ਇਸ ਨੂੰ ਰੋਕਣ 'ਚ ਕਥਿਤ ਤੌਰ ’ਤੇ ਕਿਉਂ ਅਸਮਰੱਥ ਵਿਖਾਈ ਦੇ ਰਹੀ ਹੈ ਅਤੇ ਇਸ ’ਤੇ ਕਿਸ ਦਾ ਦਬਾਅ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ ਤਾਂ ਜੋ ਪੰਜਾਬ ਪਹਿਲਾਂ ਦੀ ਤਰ੍ਹਾਂ ਮੁੜ ਖੁਸ਼ਹਾਲ ਬਣ ਸਕੇ।

ਇਸ ਮੌਕੇ ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਰਾਜੇਸ਼ ਚੌਧਰੀ, ਨੰਗਲ ਮੰਡਲ ਪ੍ਰਧਾਨ ਰਣਜੀਤ ਸਿੰਘ ਲੱਕੀ, ਮਹੇਸ਼ ਕਾਲੀਆ ਸਮੇਤ ਹੋਰ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ, ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਜਪਾ ਦੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਖੇਤਰ ਦੇ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸਾਬਕਾ ਸੂਬਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ, ਗੋਵਰਧਨ ਸੋਨੀ ਜੀਡੀ, ਡਾ. ਰਾਜਿੰਦਰ ਕੁਮਾਰ, ਸ਼ੋਭਾ ਰਾਣਾ, ਐਡਵੋਕੇਟ ਨਿਪੁਣ ਸੋਨੀ, ਰਾਕੇਸ਼ ਸ਼ਰਮਾ ਪੰਮੀ, ਸ਼ਾਮ ਸੁੰਦਰ ਰੰਗਾ, ਕਮਲ ਸੈਨ, ਸਤਵੀਰ ਰਾਣਾ, ਕਰਨ ਮਹਿਨ, ਹਰਮਨਜੀਤ ਸਿੰਘ ਪ੍ਰਿੰਸ, ਮਦਨ ਲਾਲ ਸਿੱਧੂ, ਰਾਜਿੰਦਰ ਹੰਸ, ਸੁਸ਼ੀਲ ਚੋਪੜਾ, ਮਮਤਾ ਕਪਿਲਾ, ਚੰਦਰ ਕੁਮਾਰ ਬਜਾਜ, ਐਡਵੋਕੇਟ ਰਾਕੇਸ਼ ਮੜਕਨ, ਐਡਵੋਕੇਟ ਵਿਨਾਇਕ ਸ਼ਰਮਾ, ਨਵੀਨ ਪੁਰੀ, ਮੋਹਿਤ ਸ਼ਰਮਾ, ਡਾ. ਦਿਨੇਸ਼ ਜੋਸ਼ੀ, ਮੁਕੇਸ਼ ਨੱਡਾ, ਪਵਨ ਜਗੋਤਾ, ਕੰਵਰ ਪੋਸਵਾਲ, ਕੁਲਭੂਸ਼ਣ ਪੁਰੀ, ਵਿਸ਼ਾਲ ਰਾਣਾ, ਅਲਕਾ ਐਰੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਭਾਜਪਾ ਆਗੂਆਂ ਵਿੱਚ ਕਥਿਤ ਤਕਰਾਰ
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਨੰਗਲ ਪਹੁੰਚਣ ਤੋਂ ਪਹਿਲਾਂ ਬੀਤੀ ਰਾਤ ਸ਼ਹਿਰ ਵਿੱਚ ਫਲੈਕਸ ਬੋਰਡ ਅਤੇ ਹੋਰਡਿੰਗ ਲਗਾਉਣ ਨੂੰ ਲੈ ਕੇ ਭਾਜਪਾ ਦੇ ਦੋ ਸੀਨੀਅਰ ਆਗੂਆਂ ਵਿਚਕਾਰ ਕਥਿਤ ਤੌਰ ’ਤੇ ਹੋਈ ਬਹਿਸ ਚਰਚਾ ਦਾ ਵਿਸ਼ਾ ਬਣੀ ਰਹੀ। ਸੂਤਰਾਂ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਵਿਵਾਦ ਵਧਣ ’ਤੇ ਮੌਕੇ ’ਤੇ ਮੌਜੂਦ ਪਾਰਟੀ ਵਰਕਰਾਂ ਅਤੇ ਹੋਰ ਆਗੂਆਂ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ। ਇਸ ਘਟਨਾ ਨੂੰ ਲੈ ਕੇ ਸ਼ਹਿਰ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਬਣੀ ਰਹੀ।

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News