ਬਟਾਲਾ ਦੇ ਸਿਵਲ ਹਸਪਤਾਲ ''ਚ ਨੌਜਵਾਨ ਲਗਾ ਰਹੇ ਨੇ ਸ਼ਰੇਆਮ ਨਸ਼ੇ ਦੇ ਟੀਕੇ, ਵੀਡੀਓ ਵਾਇਰਲ

Thursday, Mar 03, 2022 - 06:15 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਕੁਝ ਦਿਨ ਪਹਿਲਾਂ ਬਟਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਨਸ਼ਿਆਂ ਨੂੰ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਅੰਦਰ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਸੀ। ਸਾਂਝੀ ਕੀਤੀ ਗਈ ਇਸ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਕੁਝ ਨੌਜਵਾਨ ਇਕ ਦੂਸਰੇ ਨੂੰ ਨਸ਼ੇ ਦੇ ਟੀਕੇ ਲਾ ਰਹੇ ਸਨ।

ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਹਨੀ ਦੀ ਜੇਲ੍ਹ 'ਚ ਖ਼ਰਾਬ ਹੋਈ ਸਿਹਤ, ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਦੇ ਧਿਆਨ 'ਚ ਆਇਆ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਨਸ਼ੇ ਦੀ ਵਾਇਰਲ ਵੀਡੀਓ 'ਚ ਹਸਪਤਾਲ ਵਿਖੇ ਮੌਜੂਦ ਨਸ਼ਾ ਛੁਡਾਊ ਕੇਂਦਰ 'ਚ ਦਵਾਈ ਲੈਣ ਆਏ ਨੌਜਵਾਨ ਹੋ ਸਕਦੇ ਹਨ। ਡਾ. ਰਵਿੰਦਰ ਨੇ ਇਹ ਵੀ ਦਾਅਵਾ ਕੀਤਾ ਕਿ ਹੋ ਸਕਦਾ ਹੈ ਕਿ ਇਹ ਵੀਡੀਓ ਪੁਰਾਣੀ ਹੋਵੇ ਪਰ ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਹਸਪਤਾਲ 'ਚ ਪੁਲਸ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਬਟਾਲਾ ਦੇ ਐੱਸ. ਐੱਸ. ਪੀ. ਨੂੰ ਵੀ ਇਸ ਮਾਮਲੇ ਸਬੰਧੀ ਲਿਖਤੀ ਸ਼ਿਕਾਇਤ ਭੇਜੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ


Harnek Seechewal

Content Editor

Related News