ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋਂ ਮਿਲੀ ਲਾਸ਼

Monday, Mar 01, 2021 - 05:04 PM (IST)

ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋਂ ਮਿਲੀ ਲਾਸ਼

ਤਰਨਤਾਰਨ (ਰਾਜੂ, ਜ.ਬ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਵਿਖੇ ਨਸ਼ੀਲਾ ਟੀਕਾ ਲਗਾਉਣ ਨਾਲ 36 ਸਾਲਾਂ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਤਾ ਲੱਗਣ ’ਤੇ ਥਾਣਾ ਸਰਹਾਲੀ ਦੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਧਰਮਜੀਤ ਕੌਰ ਪਤਨੀ ਹਰਦੇਵ ਸਿੰਘ ਵਾਸੀ ਸਰਹਾਲੀ ਕਲਾਂ ਨੇ ਦੱਸਿਆ ਕਿ ਉਸ ਦਾ ਪਤੀ ਹਰਦੇਵ ਸਿੰਘ ਨਸ਼ੇ ਕਰਨ ਦਾ ਆਦੀ ਹੈ, ਜੋ ਅਕਸਰ ਨਸ਼ੀਲੀਆਂ ਗੋਲੀਆਂ ਦਾ ਸੇਵਨ ਕਰਦਾ ਹੈ ਅਤੇ ਟੀਕੇ ਲਗਾਉਂਦਾ ਰਹਿੰਦਾ ਸੀ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋ ਮਿਲੀ ਲਾਸ਼

ਉਸ ਨੇ ਕਿਹਾ ਕਿ ਬੀਤੇ ਦਿਨੀਂ ਉਸ ਦਾ ਪਤੀ ਘਰੋਂ ਕਿਤੇ ਚਲਾ ਗਿਆ। ਉਨ੍ਹਾਂ ਨੇ ਉਸ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਅੱਜ ਉਸ ਦੇ ਪਤੀ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਵਾਲੇ ਇਲਾਕੇ ਵਿਚੋਂ ਬਰਾਮਦ ਹੋਈ ਹੈ, ਜਿਸ ਨੂੰ ਕਿਸੇ ਵਿਅਕਤੀ ਨੇ ਨਸ਼ੀਲਾ ਟੀਕਾ ਲਗਾ ਕੇ ਮਾਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਆਏ ‘ਗੁਰਜੀਤ ਔਜਲਾ’ ਨੇ ਵਿਰੋਧੀਆਂ ਨੂੰ ਲਾਇਆ ‘ਸਿਆਸੀ ਟੀਕਾ’

ਇਸ ਸਬੰਧੀ ਸਬ ਇੰਸਪੈਕਟਰ ਸਲਵੰਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 26 ਧਾਰਾ 304 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਉਹ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ‘ਹੱਲਾ ਬੋਲ’, ਕਰਨਗੇ ਘਿਰਾਓ


author

rajwinder kaur

Content Editor

Related News