ਕਰੋੜਾਂ ਰੁਪਏ ਨਾਲ ਫੜਿਆ ਗਿਆ ਡਰੱਗ ਇੰਸਪੈਕਟਰ! DGP ਨੇ ਕੀਤੇ ਵੱਡੇ ਖ਼ੁਲਾਸੇ

Friday, Sep 13, 2024 - 11:13 AM (IST)

ਕਰੋੜਾਂ ਰੁਪਏ ਨਾਲ ਫੜਿਆ ਗਿਆ ਡਰੱਗ ਇੰਸਪੈਕਟਰ! DGP ਨੇ ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ: ਪੰਜਾਬ ਪੁਲਸ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਐੱਸ.ਏ.ਐੱਸ. ਨਗਰ ਤੋਂ ਇਕ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਡਰੱਗ ਮਨੀ ਲਾਂਡਰਿੰਗ ਵਿਚ ਮਦਦ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰ NIA ਦੀ ਰੇਡ, ਚਾਚੀ ਨੂੰ ਲੈ ਗਏ ਥਾਣੇ (ਵੀਡੀਓ)

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਜੇਲ੍ਹ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਨੈਟਵਰਕ ਦੀ ਮਦਦ ਕਰ ਰਿਹਾ ਸੀ। ਗੰਭੀਰ ਵਿੱਤੀ ਬੇਨਿਯਮੀਆਂ ਦੇਖੀਆਂ ਗਈਆਂ ਹਨ, ਜਿਸ ਤਹਿਤ ANTF ਨੇ 7.09 ਕਰੋੜ ਰੁਪਏ ਜਮਾਂ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਨੂੰ ਫ੍ਰੀਜ਼ ਕੀਤਾ ਹੈ। ਇਸ ਤੋਂ ਇਲਾਵਾ 2 ਬੈਂਕ ਲਾਕਰ ਜ਼ਬਤ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਡੀ.ਜੀ.ਪੀ. ਨੇ ਦੱਸਿਆ ਕਿ ANTF ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਗਤੀਵਿਧੀਆਂ ਦੀ ਕਮਾਈ ਰਾਹੀਂ ਹਾਸਲ ਕੀਤੀ ਮਹੱਤਵਪੂਰਨ ਜਾਇਦਾਦਾਂ ਦੀ ਪਛਾਣ ਕੀਤੀ ਗਈ, ਜਿਸ ਵਿਚ ਜ਼ੀਰਕਪੁਰ ਅਤੇ ਡੱਬਵਾਲੀ ਵਿਚ 2.40 ਕਰੋੜ ਰੁਪਏ ਦੀ ਰੀਅਲ ਅਸਟੇਟ ਸੰਪਤੀ ਵੀ ਸ਼ਾਮਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News