ਮੈਡੀਕਲ ਸਟੋਰ 'ਤੇ ਡਰੱਗ ਇੰਸਪੈਕਟਰ ਦੀ ਰੇਡ, 10 ਲੱਖ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ

Wednesday, Sep 14, 2022 - 04:14 AM (IST)

ਮੈਡੀਕਲ ਸਟੋਰ 'ਤੇ ਡਰੱਗ ਇੰਸਪੈਕਟਰ ਦੀ ਰੇਡ, 10 ਲੱਖ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ

ਹੁਸ਼ਿਆਰਪੁਰ (ਅਮਰੀਕ) : ਬਲਾਕ ਮਾਹਿਲਪੁਰ ਅਧੀਨ ਆਉਂਦੇ ਪਿੰਡ ਈਸਪੁਰ ਵਿਖੇ ਮੰਗਲਵਾਰ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਨੇ ਇਕ ਮੈਡੀਕਲ ਸਟੋਰ 'ਤੇ ਛਾਪੇਮਾਰੀ ਦੌਰਾਨ 10 ਲੱਖ ਦੇ ਕਰੀਬ ਮੁੱਲ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਪੁਲਸ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਸਾਂਝੇ ਤੌਰ 'ਤੇ ਇਹ ਆਪ੍ਰੇਸ਼ਨ ਚਲਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਜਾਰੀ ਸੀ।

ਇਹ ਵੀ ਪੜ੍ਹੋ : ਕਾਗਜ਼ਾਂ 'ਚ ਹੀ ਚੱਲ ਰਹੀਆਂ ਸਨ 339 ਸਿਆਸੀ ਪਾਰਟੀਆਂ, ਚੋਣ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਗੱਲਬਾਤ ਦੌਰਾਨ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਬਲਾਕ ਮਾਹਿਲਪੁਰ ਦੇ ਪਿੰਡ ਈਸਪੁਰ 'ਚ ਇਕ ਮੈਡੀਕਲ ਸਟੋਰ ਵੱਲੋਂ ਪਾਬੰਦੀਸ਼ੁਦਾ, ਮਿਆਦ ਪੁੱਗੀਆਂ ਅਤੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ, ਜਿਸ 'ਤੇ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਉਕਤ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ, ਜਿਥੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ, ਮਿਆਦ ਪੁੱਗਾ ਚੁੱਕੀਆਂ ਅਤੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਦਵਾਈਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਕੀਮਤ 10 ਲੱਖ ਦੇ ਕਰੀਬ ਹੈ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਵਿਭਾਗ ਵੱਲੋਂ ਐੱਨ.ਡੀ.ਪੀ.ਐੱਸ. ਐਕਟ ਅਤੇ ਕਾਸਮੈਟਿਕ ਐਂਡ ਡਰੱਗ ਐਕਟ 1940 ਦੀ ਧਾਰਾ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News