ਨਸ਼ੇੜੀ ਵਿਅਕਤੀ ਦਾ ਕਾਰਾ: ਘਰ ’ਚ ਦਾਖਲ ਹੋ ਜਨਾਨੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ

Wednesday, Apr 20, 2022 - 09:51 AM (IST)

ਨਸ਼ੇੜੀ ਵਿਅਕਤੀ ਦਾ ਕਾਰਾ: ਘਰ ’ਚ ਦਾਖਲ ਹੋ ਜਨਾਨੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ

ਅੰਮ੍ਰਿਤਸਰ (ਅਨਿਲ) - ਅੰਮ੍ਰਿਤਸਰ ਜ਼ਿਲ੍ਹੇ ’ਚ ਇੱਕ ਨਸ਼ੇੜੀ ਵਲੋਂ ਇੱਕ ਘਰ ਵਿਚ ਦਾਖਲ ਹੋ ਕੇ ਮਹਿਲਾ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਕਾਰਨ ਜਨਾਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਰਾਮਬਾਗ ਦੀ ਪੁਲਸ ਨੇ ਮੰਗਾ ਵਾਸੀ ਰਸੂਲਪੁਰ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਗਗਨ ਭਾਟੀਆ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਬੇਟੀ ਸਵੇਰੇ 11:30 ਵਜੇ ਘਰ ਵਿਚ ਮੌਜੂਦ ਸੀ। ਇਸ ਦੌਰਾਨ ਹੀ ਇੱਕ ਨਸ਼ੇ ਦਾ ਆਦੀ ਨੌਜਵਾਨ ਘਰ ਵਿਚ ਦੀਵਾਰ ਟੱਪ ਕੇ ਦਾਖਲ ਹੋ ਗਿਆ। ਉਸ ਨੂੰ ਵੜਦੇ ਹੋਏ ਜਦੋਂ ਉਸ ਦੀ ਪਤਨੀ ਨੇ ਦੇਖ ਲਿਆ ਤਾਂ ਨਸ਼ੇੜੇ ਨੇ ਤੁਰੰਤ ਤੇਜ਼ਧਾਰ ਹਥਿਆਰ ਨਾਲ ਉਸ ਦੀ ਪਤਨੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

 


author

rajwinder kaur

Content Editor

Related News