ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਹੈਰੋਇਨ ਬਰਾਮਦ, ਦੋ ਵਿਅਕਤੀ ਗ੍ਰਿਫਤਾਰ

6/2/2020 6:10:14 PM

ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਵੱਲੋਂ ਦੌਰਾਨੇ ਗਸ਼ਤ ਪਿੰਗਲਵਾੜੇ ਦੇ ਨਜ਼ਦੀਕ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ।  ਐੱਸ. ਐੱਚ. ਓ. ਸਿਟੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 25000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸੰਜੀਵ ਕੁਮਾਰ ਸੋਮੀ, ਨਰੇਸ਼ ਕੁਮਾਰ ਵਾਸੀ ਬੁਢਲਾਡਾ ਵਜੋ ਹੋਈ ਹੈ। ਜਿਨ੍ਹਾਂ ਖਿਲਾਫ ਐੱਨ. ਡੀ. ਪੀ. ਸੀ. ਐਕਟ ਅਧੀਨ ਮਾਮਲਾ ਦਰਜ ਕਰ ਗਿਆ ਹੈ। ਮਾਨਯੋਗ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਦੋ ਦਿਨਾਂ ਪੁਲਸ ਰਿਮਾਡ 'ਤੇ ਭੇਜ ਦਿੱਤਾ ਗਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਸੰਬੰਧੀ ਪੁੱਛ ਪੜਤਾਲ ਜਾਰੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurminder Singh

Content Editor Gurminder Singh