ਪੰਜਾਬ 'ਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਦੀ ਖੇਪ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
Sunday, Sep 29, 2024 - 11:01 AM (IST)
ਅੰਮ੍ਰਿਤਸਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫ਼ਲਤਾ ਹਾਲਸ ਹੋਈ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਲਿਖਿਆ ਹੈ ਕਿ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 6 ਕਿਲੋ ਹੈਰੋਇਨ, 67 ਜਿੰਦਾ ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਨ੍ਹਾਂ ਦੱਸਿਆ ਕਿ ਐੱਨ. ਡੀ. ਪੀ. ਐੱਸ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਅੱਗੇ ਲਿਖਿਆ ਕਿ ਪੰਜਾਬ ਪੁਲਸ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਪੁਲਸ ਵੱਲੋਂ ਰੇਤ ਦੇ ਭਰੇ ਟਰੱਕ ਨੂੰ ਰੋਕਣ ਦਾ ਇਸ਼ਾਰਾ ਕਰਨ 'ਤੇ ਡਰਾਈਵਰ ਨੇ ਕਰ 'ਤਾ ਘਿਣੌਨਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8